ਪੰਜਾਬ ਜਲਾਲਾਬਾਦ ’ਚ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ; ਦਰੱਖਤ ਨਾਲ ਲਟਕਦੀ ਹਾਲਤ ’ਚ ਮਿਲੀ ਲਾਸ਼; ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਜਾਂਚ ਕੀਤੀ ਸ਼ੁਰੂ By admin - July 24, 2025 0 3 Facebook Twitter Pinterest WhatsApp ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਵਿਖੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਐ। ਨੌਜਵਾਨ ਦੀ ਲਾਸ਼ ਕਿੱਕਰ ਦੇ ਦਰੱਖਤ ਨਾਲ ਲਟਕਦੀ ਹਾਲਤ ਵਿਚ ਮਿਲੀ ਐ। ਸੈਰ ਕਰਨ ਗਏ ਲੋਕਾਂ ਨੇ ਲਾਸ਼ ਵੇਖ ਕੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮ੍ਰਿਤਕ ਨੇ ਕਾਲੇ ਰੰਗ ਦੀ ਪੈਂਟ ਅਤੇ ਪੈਰਾਂ ਹੇਠ ਬੂਟ ਪਾਏ ਹੋਏ ਸਨ ਅਤੇ ਉਮਰ ਲਗਭਗ 20 ਤੋਂ 25 ਸਾਲ ਲੱਗ ਰਹੀ ਹੈ। ਮ੍ਰਿਤਕ ਦੇ ਸਰੀਰ ਉੱਤੇ ਟੈਟੂ ਵੀ ਬਣੇ ਹੋਏ ਹਨ। ਪੁਲਿਸ ਨੇ ਮ੍ਰਿਤਕ ਦੀ ਫੋਟੋ ਸੋਸ਼ਲ ਮੀਡੀਆ ਗਰੁੱਪਾਂ ਵਿਚ ਪਾ ਕੇ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।