ਜਲੰਧਰ ’ਚ ਰਿਸ਼ਵਤ ਲੈਂਦੇ ਏਐਸਆਈ ਦੀ ਵੀਡੀਓ ਵਾਇਰਲ; ਘਰ ਅੰਦਰ ਜਾ ਕੇ ਵਸੂਲ ਕੀਤੀ ਰਿਸ਼ਵਤ ਦੀ ਰਕਮ; ਐਸਐਸਪੀ ਨੇ ਲਾਈਨ ਹਾਜ਼ਰ ਕਰ ਕੇ ਜਾਂਚ ਕੀਤੀ ਸ਼ੁਰੂ

0
3

 

ਜਲੰਧਰ ਵਿਖੇ ਤੈਨਾਤ ਇਕ ਏਐਸਆਈ ਵੱਲੋਂ ਰਿਸ਼ਵਤ ਲਏ ਜਾਣ ਦੀ ਵੀਡੀਓ ਵਾਇਰਲ ਹੋਣ ਦੀ ਖਬਰ ਸਾਹਮਣੇ ਆਈ ਐ। ਘਟਨਾ ਜਲੰਧਰ ਦੇ ਪਿੰਡ ਬੁਲੰਦਪੁਰ ਦੀ ਦੱਸੀ ਜਾ ਰਹੀ ਐ। ਜਾਣਕਾਰੀ ਅਨੁਸਾਰ ਏਐਸਆਈ ਨੇ ਇਕ ਘਰ ਵਿਚ ਜਾ ਕੇ ਇਕ ਵਿਅਕਤੀ ਤੋਂ ਰਿਸ਼ਵਤ ਪ੍ਰਾਪਤ ਕੀਤੀ ਸੀ। ਘਟਨਾ ਘਰ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਜੋ ਬਾਅਦ ਵਿਚ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਗਈ। ਹਾਲਾਂਕਿ ਵੀਡੀਓ 6 ਦਿਨ ਪੁਰਾਣੀ ਦੱਸੀ ਜਾ ਰਹੀ ਐ ਪਰ ਘਟਨਾ ਸਾਹਮਣੇ ਆਉਣ ਤੋਂ ਬਾਅਦ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਾਰਵਾਈ ਕਰਦਿਆਂ ਏਐਸਆਈ ਨੂੰ ਲਾਈਨ ਹਾਜ਼ਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।
ਦਰਅਸਲ ਪੁਲਿਸ ਕਰਮਚਾਰੀ ਰਿਸ਼ਵਤ ਲੈਣ ਵਿੱਚ ਇੰਨਾ ਮਗਨ ਸੀ ਕਿ ਉਸਨੂੰ ਰਿਸ਼ਵਤ ਲੈਂਦੇ ਸਮੇਂ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਨਹੀਂ ਦਿਖਾਈ ਦਿੱਤੇ। ਜਿਸ ਕਾਰਨ ਪੈਸੇ ਲੈਂਦੇ ਹੋਏ ਭ੍ਰਿਸ਼ਟ ਅਧਿਕਾਰੀ ਦੀ ਵੀਡੀਓ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਜਲੰਧਰ ਦੇ ਪਿੰਡ ਬੁਲੰਦਪੁਰ ਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਏਐਸਆਈ ਬਿਆਨ ਲੈਣ ਲਈ ਘਰ ਗਿਆ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਉੱਥੇ ਰਿਸ਼ਵਤ ਮੰਗੀ ਅਤੇ ਮਾਮਲੇ ਨੂੰ ਦਬਾਉਣ ਲਈ ਕਿਹਾ। ਦੱਸਿਆ ਜਾ ਰਿਹਾ ਹੈ ਕਿ ਉਕਤ ਪੁਲਿਸ ਅਧਿਕਾਰੀ ਮਕਸੂਦਾਂ ਥਾਣੇ ਵਿੱਚ ਤਾਇਨਾਤ ਹੈ।
ਇਸ ਸਬੰਦੀ ਜਾਣਕਾਰੀ ਦਿੰਦਿਆਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸੀਸੀਟੀਵੀ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਡੀਐਸਪੀ ਕਰਤਾਰਪੁਰ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੀਸੀਟੀਵੀ ਵੀਡੀਓ ਵਿੱਚ ਪੁਲਿਸ ਅਧਿਕਾਰੀ ਪੈਸੇ ਲੈ ਰਿਹਾ ਹੈ ਜਾਂ ਕੁਝ ਹੋਰ, ਇਸਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here