ਪੰਜਾਬ ਹੁਸ਼ਿਆਰਪੁਰ ਦੇ ਦਸੂਹਾ ‘ਚ ਗੁੰਡਾਗਰਦੀ ਦਾ ਨੰਗਾ ਨਾਚ; ਦੋ ਦਰਜਨ ਬਦਮਾਸ਼ਾਂ ਘੇਰੀ ਸਵਾਰੀਆਂ ਨਾਲ ਭਰੀ ਬੱਸ; ਡਰਾਈਵਰ ਤੇ ਯਾਤਰੀਆਂ ਨਾਲ ਕੀਤੀ ਕੁੱਟਮਾਰ By admin - July 25, 2025 0 11 Facebook Twitter Pinterest WhatsApp ਹੁਸ਼ਿਆਰਪੁਰ ਦੇ ਦਸੂਹਾ ਵਿਖੇ ਉਸ ਵੇਲੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਮੋਟਰ ਸਾਈਕਲਾਂ ਤੇ ਸਵਾਰ ਹੋ ਕੇ ਆਏ ਦੋ ਦਰਜਨ ਹਥਿਆਰਬੰਦ ਬਦਮਾਸ਼ਾਂ ਨੇ ਬੱਸ ਨੂੰ ਘੇਰ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਡਰਾਈਵਰ ਦੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਬਚਾਅ ਦੀ ਕੋਸ਼ਿਸ਼ ਕਰਦੇ ਯਾਤਰੀਆਂ ਨਾਲ ਕੁੱਟਮਾਰ ਕੀਤੀ। ਇੱਥੋਂ ਤਕ ਕਿ ਬੱਸ ਵਿਚ ਸਫਰ ਕਰ ਰਹੇ ਪੁਲਿਸ ਅਧਿਕਾਰੀ ਨੂੰ ਵੀ ਨਹੀਂ ਬਖਸ਼ਿਆ ਅਤੇ ਉਸ ਦੀ ਕੁੱਟਮਾਰ ਕਰਦਿਆਂ ਵਰਦੀ ਪਾੜ ਦਿੱਤੀ। ਹਮਲਾਵਰਾਂ ਨੇ ਬੱਸ ਦੀ ਬੂਰੀ ਤਰ੍ਹਾਂ ਭੰਨਤੋੜ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਹਮਲੇ ਵਿਚ ਡਰਾਈਵਰ ਗੰਭੀਰ ਜ਼ਖਮੀ ਹੋਇਆ ਐ ਜਦਕਿ ਕਈ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ ਨੇ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।