ਪੰਜਾਬ ਬਠਿੰਡਾ ’ਚ ਬੈਗਾਂ ਦੀ ਦੁਕਾਨ ਨੂੰ ਲੱਗੀ ਅੱਗ; ਦੁਕਾਨ ਅੰਦਰ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ By admin - July 25, 2025 0 3 Facebook Twitter Pinterest WhatsApp ਬਠਿੰਡਾ ਦੇ ਗੋਲ ਡਿੱਗੀ ਇਲਾਕੇ ਅੰਦਰ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਬੈਗਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਮੌਤੇ ਤੇ ਮੌਜੂਦ ਲੋਕਾਂ ਨੇ ਅੱਗ ਤੇ ਖੁਦ ਕਾਬੂ ਪਾਉਣ ਦੇ ਨਾਲ ਨਾਲ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿਚ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ ਪਰ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਐ। ਦੁਕਾਨ ਮਾਲਕ ਨੇ ਇਹ ਅੱਗ ਕਿਸੇ ਸ਼ਰਾਰਤੀ ਅਨਸਰ ਵੱਲੋਂ ਲਾਏ ਜਾਣ ਦੇ ਇਲਜਾਮ ਲਾਏ ਨੇ। ਪੀੜਤ ਦੁਕਾਨਦਾਰ ਨੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਐ।