ਚੰਡੀਗੜ੍ਹ ’ਚ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਅਹਿਮ ਫੈਸਲੇ; ਗਰੁੱਪ ਡੀ ਦੀ ਭਰਤੀ ਲਈ ਉਮਰ ਹੱਦ ’ਚ ਦੋ ਸਾਲ ਦਾ ਵਾਧਾ; ਨਕਲੀ ਬੀਜ ਵੇਚਣ ਵਾਲਿਆਂ ਨੂੰ ਹੋਵੇਗੀ 2 ਤੋਂ 10 ਸਾਲ ਤਕ ਦੀ ਸਜ਼ਾ

0
2

 

ਪੰਜਾਬ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਅੱਜ ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਵਿਖੇ ਹੋਈ।  ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਨੇ। ਮੀਟਿੰਗ ਵਿਚ ਗਰੁੱਪ ਡੀ ਵਿਚ ਭਰਤੀ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ, ਜਿਸ ਮਉਮਰ ਦੀ ਹੱਦ 35 ਸਾਲ ਤੋਂ ਵਧਾ ਕੇ 37 ਸਾਲ ਕਰ ਦਿੱਤੀ ਗਈ ਐ।
ਦੋ ਸਾਲਾਂ ਦੇ ਇਸ ਵਾਧੇ ਤੋ ਬਾਅਦ ਹੁਣ ਗਰੁੱਪ ਡੀ ਵਿਚ ਭਰਤੀ ਹੋਣ ਲਈ ਨੌਜਵਾਨ 37 ਸਾਲ ਦੀ ਉਮਰ ਵਿਚ ਵੀ ਭਰਤੀ ਲਈ ਅਰਜ਼ੀਆਂ ਦੇ ਸਕਦੇ ਹਨ। ਇਹ ਫ਼ੈਸਲਾ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਲਈ ਵੱਡੀ ਰਾਹਤ ਵਜੋਂ ਵੇਖਿਆ ਜਾ ਰਿਹਾ ਹੈ ਜੋ ਸਰਕਾਰੀ ਨੌਕਰੀ ਦੀ ਉਮੀਦ ਰੱਖਦੇ ਹਨ ਪਰ ਉਮਰ ਸੀਮਾ ਕਰਕੇ ਪਿਛਲੇ ਕਈ ਸਾਲਾਂ ਤੋਂ ਭਰਤੀ ਤੋਂ ਵਾਂਝੇ ਰਹਿ ਗਏ ਹਨ।
ਇਸ ਦੇ ਨਾਲ ਹੀ ਸੀਡ 1965 ਐਕਟ ਵਿਚ ਵੀ ਸੋਧ ਕੀਤੀ ਗਈ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੀ ਗਈ ਹੈ। ਇਹ ਫ਼ੈਸਲਾ ਲਿਆ ਗਿਆ ਹੈ ਕਿ ਗਲਤ ਬੀਜ ਦੀ ਮਾਰਕਟਿੰਗ ਕਰਨ ਵਾਲੇ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਗਲਤ ਬੀਜ ਦੀ ਮਾਰਕਟਿੰਗ ਕਰਨ ਵਾਲੇ ਨੂੰ 2 ਤੋਂ 10 ਸਾਲ ਦੀ ਸਜ਼ਾ ਹੋਵੇਗੀ।
ਇਸ ਦੇ ਨਾਲ ਹੀ ਪਸ਼ੂਪਾਲਣ ਵਿਭਾਗ ਵਿਚ ਫਾਰਮਾਸਿਸਟ ਵਾਲਿਆਂ ਦਾ ਠੇਕਾ ਵਧਾਉਣ ਦਾ ਫ਼ੈਸਲਾ ਕੀਤਾ ਹੈ। ਪੇਂਡੂ ਵਿਕਾਸ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਤਬਦੀਲ ਕੀਤੇ ਗਏ ਸਟਾਫ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ। ਹੁਣ, ਵੈਟ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here