ਮਾਨਸਾ ’ਚ ਨਾਬਾਲਿਗਾ ਨਾਲ ਜਬਰ ਜਿਨਾਹ ਦੇ ਇਲਜ਼ਾਮ; ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
4

  

ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 15 ਸਾਲਾ ਨਾਲਾਲਿਗ ਲੜਕੀ ਨਾਲ ਪਿੰਡ ਦੇ ਹੀ ਇਕ ਨੌਜਵਾਨ ਵੱਲੋਂ ਜਬਰ ਜਨਾਹ ਕਰਨ ਦੀ ਖਬਰ ਸਾਹਮਣੇ ਆਈ ਐ। ਪੀੜਤ ਲੜਕੀ ਦੇ ਮਾਪਿਆਂ ਦਾ ਇਲਜਾਮ ਐ ਇਕ ਉਨ੍ਹਾਂ ਦੀ 15 ਸਾਲਾ ਲੜਕੀ ਨਾਲ ਪਿੰਡ ਦੇ ਇਕ ਲੜਕੇ ਨੇ ਡਰਾ-ਧਮਕਾ ਕੇ ਗਲਤ ਕੰਮ ਕੀਤਾ ਐ। ਲੜਕੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਐ। ਉਧਰ ਇਲਜਾਮਾਂ ਦਾ ਸਾਹਮਣਾ ਕਰ ਰਹੇ ਲੜਕੇ ਦੇ ਪਰਿਵਾਰ ਨੇ ਵੀ ਲੜਕੀ ਪਰਿਵਾਰ ’ਤੇ ਉਨ੍ਹਾਂ ਦੇ ਘਰ ਨੂੰ ਅੱਗ ਲਗਾਉਣ ਦੇ ਇਲਜਾਮ ਲਾਏ ਨੇ। ਸਥਾਨਕ ਪੁਲਿਸ ਨੇ ਦੋਵੇਂ ਧਿਰਾਂ ਦੇ ਇਲਜ਼ਾਮਾਂ ਦੇ ਅਧਾਰ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।
ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਜੱਸੀ ਨਾਮ ਦਾ ਇੱਕ ਨੌਜਵਾਨ ਅਤੇ ਉਸਦੇ ਨਾਲ ਦੋ ਹੋਰ ਨੌਜਵਾਨ ਅਕਸਰ ਉਸਦੇ ਘਰ ਆਉਂਦੇ ਸਨ ਅਤੇ ਉਸਦੀ ਧੀ ਨੂੰ ਆਪਣੀ ਭਤੀਜੀ ਸਮਝਦੇ ਸਨ, ਪਰ ਜਦੋਂ ਉਹ ਰਾਤ ਨੂੰ ਕਿਸੇ ਕੰਮ ਲਈ ਘਰੋਂ ਬਾਹਰ ਜਾਂਦਾ ਸੀ, ਤਾਂ ਉਨ੍ਹਾਂ ਨੇ ਉਸਦੀ ਧੀ ਨਾਲ ਡਰਾ ਧਮਕਾ ਕੇ ਗਲਤ ਕੰਮ ਕੀਤਾ। ਉਸਨੇ ਦੱਸਿਆ ਕਿ ਉਸਦੀ ਧੀ ਨਾਬਾਲਗ ਹੈ ਅਤੇ ਉਸਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਉਸਨੇ ਲੜਕੇ ਦੇ ਪਰਿਵਾਰ ਵੱਲੋਂ ਘਰ ਨੂੰ ਅੱਗ ਲਗਾਉਣ ਦੇ ਦੋਸ਼ ਨਕਾਰਦਿਆਂ ਕਿਹਾ ਕਿ ਉਸਨੇ ਅਜਿਹੀ ਕੋਈ ਘਟਨਾ ਨਹੀਂ ਕੀਤੀ।
ਉਧਰ ਜੋਗਾ ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ ‘ਤੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।  ਦੂਜੇ ਪਾਸੇ, ਲੜਕੇ ਦੇ ਪਰਿਵਾਰ ਦਾ ਇਲਜਾਮ ਐ ਕਿ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਸਾਮਾਨ ਨੂੰ ਅੱਗ ਲਗਾ ਦਿੱਤੀ ਐ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪੁੱਤਰ ਨੇ ਅਪਰਾਧ ਕੀਤਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਪਰ ਉਨ੍ਹਾਂ ਦੇ ਘਰ ਨੂੰ ਅੱਗ ਲਗਾਉਣਾ ਸਰਾਸਰ ਧੱਕਾ ਐ, ਜਿਸ ਦੀ  ਜਾਂਚ ਹੋਣੀ ਚਾਹੀਦੀ ਐ। ਫਿਲਹਾਲ ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here