ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਵੱਲੋਂ ਅੱਜ ਡਰੇਨ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਰਗੋਬਿੰਦ ਨਗਰ ਦਾ ਦੌਰਾ ਕੀਤਾ। ਇੱਥੇ ਅਧਿਕਾਰੀਆਂ ਸਮੇਤ ਪਹੁੰਚੇ ਹਲਕਾ ਵਿਧਾਇਕ ਨੇ ਡਰੇਨ ਦੇ ਓਵਰ ਫਲੋਅ ਹੋਣ ਕਾਰਨ ਨੁਕਸਾਨੇ ਘਰਾਂ ਦਾ ਜਾਇਜ਼ਾ ਲਿਆ ਅਤੇ ਹੋਏ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਧਾਇਕਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਸ਼ਨ ਵੀ ਵੰਡਿਆ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡਰੇਨ ਵਿਭਾਗ ਦੇ ਦੋ ਮੁਲਾਜਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਐ ਅਤੇ ਨੁਕਸਾਨ ਵਾਲੇ ਘਰਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਨੇ ਅਤੇ ਹੋਏ ਨੁਕਸਾਨ ਦੀ ਭਰਪਾਈ ਮੁੱਖ ਮੰਤਰੀ ਰਾਹਤ ਕੋਸ਼ ਵਿਚੋਂ ਕੀਤੀ ਜਾਵੇਗੀ। ਇਸੇ ਦੌਰਾਨ ਪੀੜਤ ਲੋਕਾਂ ਨੇ ਵਿਧਾਇਕਾ ਦਾ ਧੰਨਵਾਦ ਵੀ ਕੀਤਾ।
ਦੱਸਣਯੋਗ ਐ ਕਿ ਡਰੇਨ ਓਵਰਫਲੋ ਹੋਣ ਦੇ ਨਾਲ ਪੂਰੇ ਇਲਾਕੇ ਵਿੱਚ ਪਾਣੀ ਲੋਕਾਂ ਦੇ ਘਰਾਂ ਅੰਦਰ ਤੱਕ ਜਾ ਪਹੁੰਚਿਆ ਸੀ, ਜਿਸ ਨੂੰ ਕੱਢਣ ਲਈ ਪ੍ਰਸ਼ਾਸਨ ਵੱਲੋਂ ਕੱਲ੍ਹ ਤੋਂ ਹੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਹੁਣ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਸਿਰਫ ਗਲੀਆਂ ਵਿੱਚ ਹੀ ਪਾਣੀ ਖੜ੍ਹਾ ਹੈ। ਇਸ ਕਾਰਨ ਕਰੀਬ 100 ਘਰਾਂ ਨੂੰ ਵੱਡਾ ਨੁਕਸਾਨ ਹੋਇਆ ਹੈ।
ਇਲਾਕੇ ਦੀ ਹਾਲਤ ਜਾਣਨ ਲਈ ਮੋਗਾ ਦੀ ਐਮਐਲਏ ਡਾ. ਅਮਨਦੀਪ ਕੌਰ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਸ਼ਨ ਦੀਆਂ ਕੀਤਾ ਵੰਡਿਆ ਗਈਆਂ। ਐਮਐਲ ਏ ਨੇ ਕਿਹਾ ਕਿ ਨਗਰ ਨਿਗਮ ਦੇ ਕਰਮਚਾਰੀ ਇੱਥੇ 24 ਘੰਟੇ ਡਿਊਟੀ ਦੇਣਗੇ। ਇਹ ਸਾਡੇ ਪਰਿਵਾਰ ਹਨ ਅਤੇ ਇਨ੍ਹਾਂ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਦੂਜੇ ਪਾਸੇ ਮੁਹੱਲਾ ਨਿਵਾਸੀਆਂ ਨੇ ਵੀ ਐਮਐਲਏ ਦਾ ਧੰਨਵਾਦ ਕੀਤਾ ਅਤੇ ਉਨਾਂ ਕਿਹਾ ਕਿ ਸਾਨੂੰ ਰਾਸ਼ਨ ਦੀ ਜਰੂਰਤ ਨਹੀਂ ਹੈ। ਸਾਡੇ ਘਰਾਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਸਾਡੇ ਨੁਕਸਾਨ ਦੀ ਪਰ ਭਾਈ ਕਰਵਾਈ ਜਾਵੇ ਅਤੇ ਭਵਿੱਖ ਵਿੱਚ ਅੱਗੇ ਤੋਂ ਕੋਈ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਡਰੇਨ ਦਾ ਪੱਕਾ ਹੱਲ ਕੀਤਾ ਜਾਵੇ।