ਕਪੂਰਥਲਾ ਪੁਲਿਸ ਵੱਲੋਂ ਦੋ ਬਦਮਾਸ਼ ਹੈਰੋਇਨ ਤੇ ਅਸਲੇ ਸਮੇਤ ਕਾਬੂ; ਨਾਕੇਬੰਦੀ ਦੌਰਾਨ ਪੁਲਿਸ ’ਤੇ ਗੋਲੀ ਚਲਾ ਕੇ ਭੱਜਣ ਦੀ ਕੀਤੀ ਕੋਸ਼ਿਸ਼; ਪੁਲਿਸ ਨੇ ਪਿੱਛਾ ਕਰ ਕੇ ਮੁਕਾਬਲੇ ਬਾਅਦ ਕੀਤਾ ਗ੍ਰਿਫਤਾਰ

0
2

ਕਪੂਰਥਲਾ ਪੁਲਿਸ ਨੇ ਕਿਸੇ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿਚ ਘੁੰਮਦੇ ਦੋ ਬਦਮਾਸ਼ਾਂ ਨੂੰ ਹਥਿਆਰ ਤੇ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 110 ਗਰਾਮ ਹੈਰੋਇਨ, ਇਕ ਪਿਸਟਲ ਅਤੇ 3 ਕਾਰਤੂਸ ਬਰਾਮਦ ਕੀਤੇ ਨੇ। ਫੜੇ ਗਏ ਮੁਲਜਮਾਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ ਲੱਲਾ ਪੁੱਤਰ ਜਗੀਰ ਸਿੰਘ ਵਾਸੀ ਅੰਮ੍ਰਿਤਸਰ ਕਰਨਬੀਰ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਕ੍ਰਿਸ਼ਨਾ ਕਾਲੋਨੀ ਤਰਨ ਤਾਰਨ ਵਜੋਂ ਹੋਈ ਐ। ਦੋਵਾਂ ਦੋਸ਼ੀਆਂ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਨੇ ਅਤੇ ਉਹ ਪਠਾਨਕੋਟ ਵਿਚ ਕਿਸੇ ਘਟਨਾ ਨੂੰ ਅੰਜ਼ਾਮ ਦੇਣ ਲਈ ਆਏ ਸਨ। ਮੁਲਜਮਾਂ ਨੇ ਪੁਲਿਸ ਤੇ ਗੋਲੀ ਚਲਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਦੇ ਪਿੱਛਾ ਕਰਦਿਆਂ 110 ਗਰਾਮ ਹੋਰੋਇਨ, ਇਕ ਪਿਸਟਲ, ਤਿੰਨ ਰੌਂਦ ਤੇ ਇਕ ਕਾਰ ਸਮੇਤ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਜੰਗਪ੍ਰੀਤ ਸਿੰਘ ਵਿਰੁੱਧ, ਪੰਜਾਬ, ਹਰਿਆਣਾ ਤੇ ਰਾਜਸਥਾਨ ਵਿਚ ਪਹਿਲਾਂ ਹੀ 14 ਮਾਮਲੇ ਦਰਜ ਨੇ ਅਤੇ ਦੂਜੇ ਦੋਸ਼ੀ ਕਰਨਬੀਰ ਸਿੰਘ ਵਿਰੁੱਧ ਵੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਹੈ। ਦੋਵੇਂ ਅਪਰਾਧੀ ਕਪੂਰਥਲਾ ਵਿੱਚ ਕਿਸੇ ਘਟਨਾ ਨੂੰ ਅੰਜਾਮ ਦੇਣ ਆਏ ਸਨ। ਅਪਰਾਧੀਆਂ ਨੇ ਨਾਕਾਬੰਦੀ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ‘ਤੇ ਵੀ ਗੋਲੀਬਾਰੀ ਕੀਤੀ ਜਿਸ ਦੇ ਜਵਾਬ ਵਿੱਚ ਪੁਲਿਸ ਨੂੰ ਵੀ ਗੋਲੀਬਾਰੀ ਕਰਨੀ ਪਈ। ਇਸ ਕਾਰਵਾਈ ਵਿੱਚ ਸੀਆਈਏ ਸਟਾਫ ਦੀ ਟੀਮ ਨੇ ਕਈ ਕਿਲੋਮੀਟਰ ਤੱਕ ਤੇਜ਼ ਰਫ਼ਤਾਰ ਨਾਲ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਦੋਵਾਂ ਨੂੰ 110 ਗ੍ਰਾਮ ਹੈਰੋਇਨ, ਇੱਕ ਪਿਸਤੌਲ ਅਤੇ 3 ਕਾਰਤੂਸ ਸਮੇਤ ਗ੍ਰਿਫਤਾਰ ਕਰ ਲਿਆ।
ਜਾਣਕਾਰੀ ਅਨੁਸਾਰ  ਪੁਲਿਸ ਨੂੰ ਸੂਹ ਮਿਲੀ ਸੀ ਕਿ ਦੋ ਅਪਰਾਧੀ ਕਪੂਰਥਲਾ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇੱਕ ਆਈ-20 ਕਾਰ ਵਿੱਚ ਅੰਮ੍ਰਿਤਸਰ ਤੋਂ ਆ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਸੀਆਈਏ ਸਟਾਫ ਅਤੇ ਸੁਲਤਾਨਪੁਰ ਲੋਧੀ ਪੁਲਿਸ ਟੀਮ ਨੇ ਫੱਤੂਢੀਂਗਾ ਪੁਲਿਸ ਸਟੇਸ਼ਨ ਨੇੜੇ ਨਾਕਾਬੰਦੀ ਕੀਤੀ। ਫਿਰ ਰਾਤ 8 ਵਜੇ ਦੇ ਕਰੀਬ ਉਨ੍ਹਾਂ ਨੇ ਸ਼ੱਕ ਦੇ ਆਧਾਰ ‘ਤੇ ਇੱਕ ਚਿੱਟੇ ਰੰਗ ਦੀ ਆਈ-20 ਕਾਰ (ਪੀਬੀ-08-ਈਜ਼ੈਡ-0649) ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਰੁਕਣ ਦੀ ਬਜਾਏ, ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਕਾਰ ਭਜਾ ਦਿੱਤੀ। ਜਿਸਦੇ ਜਵਾਬ ਵਿੱਚ ਪੁਲਿਸ ਟੀਮ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ।
ਦੂਜੇ ਪਾਸੇ, ਵੱਖ-ਵੱਖ ਪੁਲਿਸ ਟੀਮਾਂ ਨੇ ਦੋਸ਼ੀਆਂ ਦਾ ਕਈ ਕਿਲੋਮੀਟਰ ਤੱਕ ਪਿੱਛਾ ਕੀਤਾ ਅਤੇ ਨਾਕਾਬੰਦੀ ‘ਤੇ ਉਨ੍ਹਾਂ ਨੂੰ ਰੁਕਣ ਲਈ ਮਜਬੂਰ ਕੀਤਾ। ਜਿਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾਈਆਂ। ਇਸ ਦੌਰਾਨ, ਉਕਤ ਦੋਸ਼ੀ ਇੱਕ ਸਕੂਲ ਸਟੇਡੀਅਮ ਵਿੱਚ ਦਾਖਲ ਹੋਇਆ ਅਤੇ ਪੁਲਿਸ ਤੋਂ ਬਚਣ ਲਈ ਸਟੇਡੀਅਮ ਦੀ ਇਮਾਰਤ ਤੋਂ ਛਾਲ ਮਾਰ ਦਿੱਤੀ। ਜਿਸ ਵਿੱਚ ਇੱਕ ਦੋਸ਼ੀ ਦੀ ਲੱਤ ਟੁੱਟ ਗਈ। ਉਸਨੂੰ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਦਾ ਕਪੂਰਥਲਾ ਨਾਲ ਸਬੰਧਤ ਇਕ ਸਾਥੀ ਵਿਨੇ ਕੁਮਾਰ ਪੁੱਤਰ ਹਰਬੰਸ ਲਾਲ ਮੌਕੇ ਤੇ ਭੱਜਣ ਵਿਚ ਸਫਲ ਹੋ ਗਿਆ ਐ, ਜਿਸ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here