ਪੰਜਾਬ ਮਲੋਟ ਅਦਾਲਤ ’ਚ ਫਿਰੌਤੀ ਮਾਮਲੇ ਦੇ ਦੋਸ਼ੀ ਦੀ ਪੇਸ਼ੀ; ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ; ਅਧਿਆਪਕ ਤੋਂ ਗੈਂਗਸਟਰਾਂ ਦੇ ਨਾਮ ’ਤੇ ਮੰਗੀ ਸੀ ਫਿਰੌਤੀ By admin - July 26, 2025 0 2 Facebook Twitter Pinterest WhatsApp ਮਲੋਟ ਪੁਲਿਸ ਵੱਲੋਂ ਅੱਜ ਫਿਰੌਤੀ ਮਾਮਲੇ ਦੀ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜਮ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਐ। ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਵਾਸੀ ਪਿੰਡ ਲੱਕੜਵਾਲਾ ਨੇ ਪਿੰਡ ਦੇ ਸਕੂਲ ਵਿਚ ਅਧਿਆਪਕ ਵਜੋਂ ਤੈਨਾਤ ਪਰਮਿੰਦਰ ਸਿੰਘ ਕੋਲੋਂ ਨਾਮੀ ਗੈਂਗਸਟਰ ਦੇ ਨਾਮ ਤੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਮੁਲਜਮ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਸੀ। ਅੱਜ ਮੁਲਜਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਣ ਦਾ ਹੁਕਮ ਸੁਣਾਇਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਲੱਕੜਵਾਲਾ ਦੇ ਸਕੂਲ ਵਿਖੇ ਨੈਤਾਤ ਪਰਮਿੰਦਰ ਸਿੰਘ ਤੋਂ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਪੰਜ ਲੱਖ ਰੁਪਏ ਦੀ ਫਰੋਤੀ ਮੰਗੀ ਜਾ ਰਹੀ ਸੀ। ਇਸ ਮਾਮਲੇ ਵਿਚ ਫੜਿਆ ਗਿਆ ਜਸਪ੍ਰੀਤ ਸਿੰਘ ਵੀ ਪਿੰਡ ਲੱਕੜਵਾਲਾ ਦਾ ਰਹਿਣ ਵਾਲਾ ਹੈ। ਉਹਨਾਂ ਕਿਹਾ ਕਿ ਇਸ ਦੇ ਗੈਂਗਸਟਰਾਂ ਨਾਲ ਸਬੰਧ ਹਨ ਜਾਂ ਨਹੀਂ, ਇਸ ਦਾ ਪਤਾ ਕਰਨ ਖਾਤਰ ਅਦਾਲਤ ਤੋਂ ਰਿਮਾਂਡ ਲਿਆ ਗਿਆ ਐ ਅਤੇ ਅਗਲੀ ਕਾਰਵਾਈ ਜਾਰੀ ਐ।