ਪੰਜਾਬ ਕਪੂਰਥਲਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਪੌਦਾ ਲਾਉਣ ਮੁਹਿੰਮ ਸ਼ੁਰੂ; ਵਾਤਾਵਰਣ ਦੇ ਮੁੱਦੇ ਨੂੰ ਸੰਸਦ ਅੰਦਰ ਉਠਾਉਣ ਦਾ ਕੀਤਾ ਵਾਅਦਾ By admin - July 26, 2025 0 2 Facebook Twitter Pinterest WhatsApp ਚੱਲ ਰਹੇ ਬਰਸਾਤ ਦੇ ਮੌਸਮ ਦੌਰਾਨ ਵਾਤਾਵਰਣ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਕਪੂਰਥਲਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਤਾਂ ਹੀ ਬਚੇਗਾ ਜੇਕਰ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਉਨ੍ਹਾ ਕਿਹਾ ਕਿ ਪਿਛਲੀ ਵਾਰ ਵੀ ਉਨ੍ਹਾਂ ਨੇ ਸੰਸਦ ਅੰਦਰ ਵਾਤਾਵਰਣ ਦਾ ਮੁੱਦਾ ਉਠਾਇਆ ਸੀ ਅਤੇ ਇਸ ਵਾਰ ਵੀ ਉਹ ਵਾਤਾਵਰਣ ਅਤੇ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਰਿਹਾਈ ਲਈ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕਰਨਗੇ। ਇਸ ਦੇ ਨਾਲ ਹੀ ਉਹ ਪੰਜਾਬ ਦੇ ਨਦੀ-ਨਾਲਿਆਂ ਹਾਲਤ ਸੁਧਾਰਨ ਬਾਰੇ ਆਪਣੇ ਵਿਚਾਰ ਰੱਖਣਗੇ। ਪਵਿੱਤਰ ਕਾਲੀ ਵੇਈ ਦੀ ਕਾਰ ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ਉਨ੍ਹਾਂ ਕਿਹਾ ਕਿ ਇਸ ਵੇਈ ਦੀ ਸਫਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਅੱਗੇ ਜਾਰੀ ਰਹਿਣਗੇ।