ਪਠਾਨਕੋਟ ’ਚ ਨਸ਼ੇ ਨੇ ਇਕ ਹੋਰ ਘਰ ਕੀਤਾ ਤਬਾਹ; ਨਸ਼ਈ ਪੁੱਤਰ ਤੋਂ ਤੰਗ ਮਾਂ ਨੇ ਕੀਤੀ ਖੁਦਕੁਸ਼ੀ; ਪੁਲਿਸ ਨੇ ਪੁੱਤਰ ਨੂੰ ਹਿਰਾਸਤ ’ਚ ਲੈ ਕੇ ਜਾਂਚ ਆਰੰਭੀ

0
3

ਸੂਬੇ ‘ਚ ਵੱਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਭਾਵੇਂ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਪਰ ਇਸ ਦੇ ਬਾਵਜੂਦ ਨਸ਼ਿਆਂ ਵੱਲੋਂ ਵੱਸਦੇ-ਰਸਤੇ ਘਰ ਉਜਾੜਣ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਇਸ ਦੀ ਤਾਜ਼ਾ ਮਿਸਾਲ ਸਰਹੱਦੀ ਜ਼ਿਲ੍ਹਾ ਪਠਾਨਕੋਟ ਤੋਂ ਸਾਹਮਣੇ ਆਈ ਐ, ਜਿੱਥੇ ਨਸ਼ਈ ਪੁੱਤਰ ਤੋਂ ਤੰਗ ਆਈ ਇਕ ਮਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ ਐ।
ਜਾਣਕਾਰੀ ਅਨੁਸਾਰ ਨਸ਼ਈ ਪੁੱਤਰ ਨਸ਼ਿਆਂ ਦੀ ਪੂਰਤੀ ਲਈ ਮਾਪਿਆਂ ਤੋਂ ਅਕਸਰ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਮੰਗ ਪੂਰੀ ਨਾ ਹੋਣ ਤੇ ਖੁਦਕੁਸ਼ੀ ਦੀਆਂ ਧਮਕੀਆਂ ਦਿੰਦਾ ਸੀ। ਇਸੇ ਕਾਟੋ ਕਲੇਸ਼ ਤੋਂ ਤੰਗ ਆਈ 60 ਸਾਲਾ ਮਾਂ ਨੇ ਜਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਨਸ਼ਈ ਪੁੱਤਰ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here