ਪੰਜਾਬ ਮੋਹਾਲੀ ਦੇ ਬਲੌਂਗੀ ’ਚ ਪੀਜੀ ਰਹਿੰਦੇ ਨੌਜਵਾਨਾਂ ਵੱਲੋਂ ਸਖਸ਼ ਦਾ ਕਤਲ; ਤੇਜ਼ਧਾਰ ਹਥਿਆਰਾਂ ਨਾਲ ਦੋ ਜਣਿਆਂ ’ਤੇ ਹਮਲਾ ਕਰ ਕੇ ਹੋਏ ਫਰਾਰ; ਪੁਲਿਸ ਨੇ ਕੀਤਾ ਗ੍ਰਿਫਤਾਰ By admin - July 27, 2025 0 2 Facebook Twitter Pinterest WhatsApp ਮੋਹਾਲੀ ਅਧੀਨ ਆਉਂਦੇ ਬਲੌਂਗੀ ਵਿਖੇ ਇਕ ਵਿਅਕਤੀ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਐ। ਇਹ ਕਤਲ ਇੱਥੇ ਪੀਜੀ ਵਿਚ ਰਹਿੰਦੇ ਨੌਜਵਾਨਾਂ ਵੱਲੋਂ ਕੀਤਾ ਗਿਆ ਐ। ਖਬਰਾਂ ਮੁਤਾਬਕ ਪੀਜੀ ਰਹਿੰਦੇ ਤਿੰਨ ਨੌਜਵਾਨਾਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਦੋ ਜਣਿਆਂ ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸਰਬਜੀਤ ਸਿੰਘ ਨਾਮ ਦਾ ਸਖਸ਼ ਗੰਭੀਰ ਜ਼ਖਮੀ ਹੋ ਗਿਆ, ਜਦਕਿ ਉਸ ਦੇ ਸਾਥੀ ਨੇ ਭੱਜ ਕੇ ਆਪਣੀ ਜਾਨ ਬਚਾਈ। ਸਰਬਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਤਿੰਨੇ ਮੁਲਜਮਾਂ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਐ। ਫੜੇ ਗਏ ਮੁਲਜਮਾਂ ਵਿਚੋਂ ਦੋ ਕੁਰਾਲੀ ਤੇ ਇਕ ਅੰਮ੍ਰਿਤਸਰ ਨਾਲ ਸਬੰਧਤ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕਰਨ ਸੰਧੂ ਨੇ ਕਿਹਾ ਕਿ ਪੁਲਿਸ ਨੇ ਘਟਨਾ ਤੋਂ ਬਾਅਦ ਤੁਰੰਤ ਐਕਸ਼ਨ ਕਰਦਿਆਂ ਘਟਨਾ ਵਿਚ ਸ਼ਾਮਲ ਤਿੰਨੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਐ। ਇਨ੍ਹਾਂ ਵਿਚੋਂ ਇਕ ਨੂੰ ਕੁਰਾਲੀ ਤੋਂ ਕਾਬੂ ਕੀਤਾ ਗਿਆ ਐ ਜਦਕਿ ਦੋ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਐ।