ਪੰਜਾਬ ਫਾਜ਼ਿਲਕਾ ਪੁਲਿਸ ਵੱਲੋਂ ਵੱਡੇ ਚੋਰ-ਗਰੋਹ ਦਾ ਪਰਦਾਫਾਸ਼; ਕਬਾੜੀਆ ਸਮੇਤ 8 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; ਚੋਰੀਸ਼ੁਦਾ ਸਾਮਾਨ ਤੇ ਵਾਹਨ ਬਰਾਮਦ By admin - July 28, 2025 0 4 Facebook Twitter Pinterest WhatsApp ਫਾਜਿਲਕਾ ਪੁਲਿਸ ਨੇ ਹਲਕਾ ਬੱਲੂਆਣਾ ਵਿਖੇ ਸਰਗਰਮ ਵੱਡੇ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਐ। ਪੁਲਿਸ ਨੇ ਹਲਕੇ ਦੇ ਪਿੰਡਾਂ ਵਿਚ ਹੋ ਰਹੀਆਂ ਚੋਰੀਆਂ ਨੂੰ ਹੱਲ ਕਰਦਿਆਂ ਗਰੋਹ ਦੇ 8 ਮੈਂਬਰਾਂ ਨੂੰ ਚੋਰੀਸ਼ੁਦਾ ਸਾਮਾਨ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਤੋਂ ਸਾਮਾਨ ਖਰੀਦਣ ਵਾਲੇ ਕਬਾੜੀਏ ਨੂੰ ਵੀ ਕਾਬੂ ਕੀਤਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ ਦੋ ਮੋਟਰ ਸਾਈਕਲ, ਸੋਲਰ ਪਲੇਟਾਂ ਦੀਆਂ ਤਾਰਾਂ ਤੋਂ ਇਲਾਵਾ ਲੋਹੇ ਦੀਆਂ ਗਾਡਰਾਂ ਤੇ ਹੋਰ ਸਾਜੋ ਸਾਮਾਨ ਬਰਾਮਦ ਕੀਤਾ ਐ। ਇਹ ਸਾਮਾਨ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਤੋਂ ਚੋਰੀ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਹਲਕੇ ਦੇ ਪਿੰਡਾਂ ਅੰਦਰ ਚੋਰੀ ਦੀਆਂ ਲਗਾਤਾਰ ਘਟਨਾਵਾਂ ਸਾਹਮਣੇ ਆ ਰਹੀਆਂ ਸੀ, ਜਿਸ ਤੋਂ ਬਾਅਦ ਸਥਾਨਕ ਪੁਲਿਸ ਨੇ ਟੀਮਾਂ ਬਣਾ ਕੇ ਚੋਰਾਂ ਦੀ ਪੈੜ ਨੱਪਣੀ ਸ਼ੁਰੂ ਕੀਤੀ ਅਤੇ ਅਖੀਰ ਚੋਰ ਗਰੋਹ ਨੂੰ ਟਰੇਸ ਕਰ ਕੇ ਇਕ ਕਬਾੜੀਏ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।