ਪੰਜਾਬ ਖੰਨਾ ਨੇੜੇ ਨਹਿਰ ’ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਗੱਡੀ; 2 ਬੱਚਿਆਂ ਸਮੇਤ 6 ਦੀ ਮੌਤ, ਕਈ ਜ਼ਖਮੀ, ਕਈ ਲਾਪਤਾ; ਨੈਣਾ ਦੇਵੀ ਮੱਥਾ ਟੇਕ ਕੇ ਵਾਪਸ ਪਰਤਣ ਦੌਰਾਨ ਵਾਪਰਿਆ ਹਾਦਸਾ By admin - July 28, 2025 0 6 Facebook Twitter Pinterest WhatsApp ਖੰਨਾ ਦੇ ਪਿੰਡ ਜਗੇੜਾ ਵਿਖੇ ਸ਼ਰਧਾਲੂਆਂ ਨਾਲ ਭਰੀ ਗੱਡੀ ਨਾਲ ਹਾਦਸਾ ਵਾਪਰਨ ਦੀ ਮੰਦਭਾਗੀ ਖਬਰ ਸਾਹਮਣੇ ਆਈ ਐ। ਇੱਥੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਆ ਰਹੇ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਬੌਲੈਰੋ ਪਿਕਅਪ ਗੱਡੀ ਅਚਾਨਾਕ ਬੇਕਾਬੂ ਹੋ ਕੇ ਨਹਿਰ ਵਿਚ ਜਾ ਡਿੱਗੀ। ਜਾਣਕਾਰੀ ਅਨੁਸਾਰ ਗੱਡੀ ਵਿਚ 32 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿਚੋਂ 6 ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾ ਵਿਚ 2 ਬੱਚੇ ਵੀ ਸ਼ਾਮਲ ਨੇ। ਇਸ ਤੋਂ ਇਲਾਵਾ ਕਈ ਸ਼ਰਧਾਲੂ ਲਾਪਤਾ ਨੇ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਐ। ਮਾਲੇਰਕੋਟਲਾ ਨਾਲ ਸਬੰਧਤ ਇਹ ਸ਼ਰਧਾਲੂ ਨੈਣਾ ਦੇਵੀ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸੀ ਕਿ ਰਾੜਾ ਸਾਹਿਬ ਤੋਂ ਜਗੇੜਾ ਪੁਲ ਵੱਲ ਜਾਂਦਿਆਂ ਇਨ੍ਹਾਂ ਦੀ ਗੱਡੀ ਨਹਿਰ ਵਿਚ ਜਾ ਡਿੱਗੀ। ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਦੋ ਬੱਚਿਆਂ ਸਮੇਤ 6 ਲਾਸ਼ਾਂ ਬਰਾਮਦ ਕੀਤੀਆਂ ਨੇ ਜਦਕਿ ਕਈ ਸ਼ਰਧਾਲੂਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ ਅਤੇ ਕਈ ਲਾਪਤਾ ਦੱਸੇ ਜਾ ਰਹੇ ਨੇ ਅਤੇ ਕੁੱਝ ਨੂੰ ਬਚਾਅ ਲਿਆ ਗਿਆ ਐ। ਮਾਲੇਰਕੋਟਲਾ ਦੇ ਪਿੰਡ ਮਾਣਕਵਾਲ ਦੇ ਸਰਪੰਚ ਕੇਸਰ ਸਿੰਘ ਦੇ ਦੱਸਣ ਮੁਤਾਬਕ ਗੱਡੀ ਵਿਚ 32 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 6 ਲੋਕਾਂ ਦੀ ਮੌਤ ਹੋ ਗਈ ਹੈ ਤੇ 6 ਲੋਕ ਲਾਪਤਾ ਹਨ। ਉਨ੍ਹਾਂ ਦੱਸਿਆ ਕਿ 4 ਲੋਕ ਆਪਣੇ ਘਰ ਪਹੁੰਚ ਗਏ ਹਨ ਤੇ ਬਾਕੀ ਅਜੇ ਹਸਪਤਾਲ ਵਿਚ ਦਾਖ਼ਲ ਹਨ।