ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ਦੇ ਸੁੰਦਰੀਕਰਨ ਦੀ ਕਾਰ ਸੇਵਾ ਸ਼ੁਰੂ; ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਵਲੋਂ ਆਰੰਭੀ ਗਈ ਵਿਸ਼ੇਸ਼ ਮੁਹਿੰਮ; ਸਫਾਈ ਤੋਂ ਇਲਾਵਾ ਰੁੱਖਾਂ ਦੀ ਛੰਗਾਈ ਤੇ ਫੁੱਟਪਾਥਾਂ ਦੀ ਹੋ ਰਹੀ ਮੁਰੰਮਤ

0
57

ਕਾਰ ਸੇਵਾ ਵਾਲੇ ਬਾਬਿਆਂ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਸੁੰਦਰੀਕਰਨ ਦਾ ਬੀੜਾ ਚੁੱਕਿਆ ਗਿਆ ਐ। ਖਾਸ ਕਰ ਕੇ ਗੋਲਡਨ ਗੇਟ ਤੋਂ ਸ੍ਰੀ ਦਰਬਾਰ ਸਾਹਿਬ ਵੱਲ ਨੂੰ ਜਾਂਦੇ ਰਸਤਿਆਂ ਦੀ ਸਾਫ ਸਫਾਈ ਕੀਤੀ ਜਾ ਰਿਹਾ ਐ। ਚੱਲ ਰਹੀ ਕਾਰ ਸੇਵਾ ਦੌਰਾਨ ਸੜਕਾਂ ਦੀ ਸਾਫ ਸਫਾਈ ਤੋਂ ਇਲਾਵਾ ਦਰੱਖਤਾਂ ਦੀ ਛੰਗਾਈ ਅਤੇ ਫੁੱਟਪਾਥਾਂ ਦੀ ਮੁਰੰਮਦ ਆਦਿ ਵੀ ਕੀਤੀ ਜਾ ਰਹੀ ਐ। ਇਸ ਮੌਕੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਜੀਵਨਜੋਤ ਕੌਰ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਔਲਖ ਸਮੇਤ ਆਲਾ ਅਧਿਕਾਰੀ ਵੀ ਮੌਜੂਦ ਰਹੇ।
ਦੱਸਣਯੋਗ ਐ ਕਿ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਅਤੇ ਸ਼ਹੀਦਾ ਸਾਹਿਬ ਦੇ ਆਲੇ-ਦੁਆਲੇ ਦੀ ਸਾਫ-ਸਫਾਈ ਦੀਆਂ ਸੇਵਾ ਵੀ ਕੀਤੀ ਜਾ ਰਹੀ ਐ। ਇਸੇ ਤਰ੍ਹਾਂ ਤਾਰਾਂ ਵਾਲੇ ਪੁੱਲ ਤੋਂ ਤਰਨਤਾਰਨ ਰੋਡ ਤਕ ਨਹਿਰ ਕਿਨਾਰੇ ਸੁੰਦਰ ਸੈਰਗਾਹ ਬਣਾਈ ਗਈ ਐ।
ਮੌਕੇ ਤੇ ਮੌਜੂਦ ਵਿਧਾਇਕਾਂ ਨੇ ਕਾਰ ਸੇਵਾ ਸੰਪਰਦਾ ਵੱਲੋਂ ਕਰਵਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਐ। ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ  ਨੇ ਸ਼ਹਿਰਵਾਸੀਆਂ ਸਫ਼ਾਈ ਰੱਖਣ ਅਤੇ ਬੂਟਿਆਂ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਅਪੀਲ ਕੀਤੀ ਐ ਤਾਂ ਜੋ ਗੁਰੂ ਨਗਰੀ ਨੂੰ ਹੋਰ ਸੁੰਦਰ ਤੇ ਸਵੱਛ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here