ਪੰਜਾਬ ਟਾਂਡਾ ਦੇ ਪਿੰਡ ਫਿਰੋਜ ਪੱਤੀ ’ਚ ਘਰ ਨੂੰ ਬਣਾਇਆ ਨਿਸ਼ਾਨਾ; ਅੱਧੀ ਦਰਜਨ ਲੁਟੇਰਿਆਂ ਨੇ ਘਰ ਅੰਦਰ ਦਾਖਲ ਹੋ ਕੇ ਕੀਤੀ ਲੁੱਟ By admin - July 28, 2025 0 2 Facebook Twitter Pinterest WhatsApp ਹੁਸ਼ਿਆਰਪੁਰ ਹਲਕਾ ਟਾਂਡਾ ਦੇ ਪਿੰਡ ਫਿਰੋਜ ਪੱਤੀ ਵਿਖੇ ਲੁਟੇਰਿਆਂ ਵੱਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਣ ਦੀ ਖਬਰ ਸਾਹਮਣੇ ਆਈ ਐ। ਇੱਥੇ ਘਰ ਅੰਦਰ ਦਾਖਲ ਹੋਏ 6 ਲੁਟੇਰਿਆਂ ਨੇ ਘਰ ਦੇ ਮੈਂਬਰਾਂ ਨੂੰ ਬੰਧਕ ਬਣਾ ਕੇ ਦੋ ਸੋਨੇ ਦੀਆਂ ਮੁੰਦਰੀਆਂ, ਦੋ ਜੋੜੇ ਕੰਨਾਂ ਦੀਆਂ ਵਾਲੀਆਂ ਤੇ 5 ਹਜ਼ਾਰ ਨਕਦੀ ਲੁੱਟ ਕੇ ਫਰਾਰ ਹੋ ਗਏ। ਇਸੇ ਦੌਰਾਨ ਲੁਟੇਰਿਆਂ ਨੇ ਇਕ ਔਰਤ ਤੋਂ ਪੈਸੇ ਤੇ ਗਹਿਣਿਆਂ ਦੀ ਮੰਗ ਕੀਤੀ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਤੇ ਹਮਲਾ ਕਰ ਦਿੱਤਾ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੀੜਤ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਐ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਦੇ ਪਤੀ ਕਰਮਜੀਤ ਸਿੰਘ ਨੇ ਦੱਸਿਆ ਕਿ ਮੈਂ ਰਾਤ ਨੂੰ ਘਰ ਦੀ ਛੱਤ ‘ਤੇ ਸੁੱਤਾ ਪਿਆ ਸੀ। ਮੇਰੀ ਪਤਨੀ ਅਤੇ ਮੇਰਾ ਪਿਤਾ ਘਰ ਦੇ ਅੰਦਰ ਸੁੱਤੇ ਪਏ ਸਨ। ਸਵੇਰੇ 1.30 ਵਜੇ ਦੇ ਕਰੀਬ 6 ਤੋਂ 7 ਹਥਿਆਰਬੰਦ ਲੁਟੇਰੇ ਘਰ ਵਿੱਚ ਦਾਖਲ ਹੋਏ ਅਤੇ ਮੇਰੀ ਪਤਨੀ ਨੂੰ ਬੰਧਕ ਬਣਾਉਣ ਤੋਂ ਬਾਅਦ, ਲੁਟੇਰਿਆਂ ਨੇ ਪਹਿਲਾਂ ਚੋਰੀ ਕੀਤੀ ਜਿਸ ਵਿੱਚ 2 ਸੋਨੇ ਦੀਆਂ ਮੁੰਦਰੀਆਂ, 2 ਜੋੜੇ ਕੰਨਾਂ ਦੀਆਂ ਵਾਲੀਆਂ ਅਤੇ 5 ਹਜ਼ਾਰ ਰੁਪਏ ਨਕਦੀ ਚੋਰੀ ਕਰ ਲਈ। ਇਸ ਤੋਂ ਬਾਅਦ ਲੁਟੇਰਿਆਂ ਨੇ ਮੇਰੀ ਪਤਨੀ ਤੋਂ ਹੋਰ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ ਅਤੇ ਜਦੋਂ ਮੇਰੀ ਪਤਨੀ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਮੇਰੀ ਪਤਨੀ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਜਿਸ ਕਾਰਨ ਮੇਰੀ ਪਤਨੀ ਦੀ ਇੱਕ ਲੱਤ ਅਤੇ ਇੱਕ ਬਾਂਹ ਟੁੱਟ ਗਈ ਅਤੇ ਉਹ ਟਾਂਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਕਰਮਜੀਤ ਸਿੰਘ ਨੇ ਟਾਂਡਾ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਦੂਜੇ ਪਾਸੇ ਇਲਾਕੇ ਦੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦਾ ਕਹਿਣਾ ਹੈ ਕਿ ਟਾਂਡਾ ਵਿੱਚ ਦਿਨੋਂ-ਦਿਨ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਲੋਕਾਂ ਵਿੱਚ ਡਰ ਦਾ ਮਾਹੌਲ ਹੈ ਕਿਉਂਕਿ ਪੁਲਿਸ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਹੈ।