ਅਬੋਹਰ ਦੇ ਬੁਰਜਮੁਜਾਰ ਇਲਾਕੇ ਨੇੜਿਓਂ ਲੰਘਦੀ ਪੰਜਾਵਾ ਮਾਈਨਰ ਨਹਿਰ ਵਿਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਇਹ ਲਾਸ਼ ਇਕ ਮੁੰਡੇ ਦੀ ਸੀ ਜੋ ਨਹਿਰ ਵਿਚ ਤੈਰ ਰਹੀ ਸੀ। ਲੋਕਾਂ ਨੇ ਲਾਸ਼ ਵੇਖਣ ਬਾਅਦ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿਚੋਂ ਕੱਢਣ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਐ। ਪੁਲਿਸ ਵੱਲੋਂ ਬੱਚੇ ਦੇ ਮਾਪਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।