ਪੰਜਾਬ ਮੋਹਾਲੀ ਦੇ ਪਿੰਡ ਮਟੌਰ ’ਚ ਨੌਜਵਾਨ ਦੀ ਚਿੱਟੇ ਕਾਰਨ ਮੌਤ; ਨਸ਼ੇ ਦੀ ਓਵਰ ਡੋਜ਼ ਕਾਰਨ ਗਈ ਜਾਨ; ਸ਼ਰੇਆਮ ਨਸ਼ੇ ਵਿੱਕਣ ਦੇ ਲਾਏ ਇਲਜ਼ਾਮ By admin - July 28, 2025 0 2 Facebook Twitter Pinterest WhatsApp ਮੋਹਾਲੀ ਅਧੀਨ ਆਉਂਦੇ ਪਿੰਡ ਮਟੌਰ ਵਿਖੇ ਇਕ 20 ਸਾਲਾ ਸੋਨੂੰ ਨਾਮ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਐ। ਪਰਿਵਾਰ ਦਾ ਕਹਿਣਾ ਐ ਕਿ ਸੋਨੂੰ ਨੂੰ ਉਸ ਦੇ ਦੋਸਤ ਲੈ ਕੇ ਗਏ ਸੀ, ਜਿੱਥੇ ਉਨ੍ਹਾਂ ਨੇ ਉਸ ਦੇ ਚਿੱਟੇ ਦਾ ਟੀਕਾ ਲਗਾ ਦਿੱਤਾ ਸੀ। ਇਸ ਤੋਂ ਬਾਅਦ ਉਸ ਦੇ ਦੋਸਤ ਉਸ ਨੂੰ ਘਰ ਛੱਡ ਗਏ। ਉਸ ਦੀ ਹਾਲਤ ਵਿਗੜਣ ਬਾਅਦ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਇਲਾਕੇ ਅੰਦਰ ਸ਼ਰੇਆਮ ਨਸ਼ੇ ਵਿੱਕਣ ਦੇ ਇਲਜ਼ਾਮ ਲਾਉਂਦਿਆਂ ਇਨਸਾਫ ਦੀ ਮੰਗ ਕੀਤੀ ਐ।