ਬਠਿੰਡਾ ਦੇ ਰਾਮਪੁਰਾ ਫੂਲ ਵਿਖੇ ਸਥਿਤ ਵੈਟਰਨਰੀ ਸਾਇੰਸ ਕਾਲਜ ’ਤੇ ਵਿਦਿਆਰਥੀਆਂ ਨੂੰ ਡਿਗਰੀਆਂ ਨਾ ਮਿਲਣ ਦਾ ਮੁੱਦਾ ਗਰਮਾ ਗਿਆ ਐ। ਇਸੇ ਨੂੰ ਲੈ ਕੇ ਵਿਦਿਆਰਥੀਆਂ ਨੇ ਕਾਲਜ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕਹਿਣਾ ਐ ਕਿ ਉਹ ਪਿਛਲੇ 5-6 ਸਾਲਾਂ ਤੋਂ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਨੇ ਪਰ ਉਨ੍ਹਾਂ ਨੂੰ ਡਿਗਰੀਆਂ ਨਹੀਂ ਮਿਲ ਪਾ ਰਹੀਆਂ ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਐ। ਉਨ੍ਹਾਂ ਕਿਹਾ ਕਿ ਜੇਕਰ ਕਾਲਜ ਪ੍ਰਬੰਧਕਾਂ ਨੇ ਉਨ੍ਹਾਂ ਦੀਆਂ ਮੰਗਾਂ ਛੇਤੀ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰਨਗੇ। ਇਸ ਮਾਮਲੇ ਬਾਰੇ ਕਾਲਜ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਇਸ ਬਾਰੇ ਯੂਨੀਵਰਸਿਟੀ ਨਾਲ ਗੱਲਬਾਤ ਚੱਲ ਰਹੀ ਐ ਅਤੇ ਛੇਤੀ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।