ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਚੌਥੀ ਫੁਟਬਾਲ ਬੇਬੀ ਲੀਗ ਸ਼ੁਰੂ; ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਕੀਤਾ ਉਦਘਾਟਨ By admin - July 29, 2025 0 4 Facebook Twitter Pinterest WhatsApp ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਚੌਥੀ ਫੁਟਬਾਲ ਬੇਲੀ ਲੀਗ ਦੂਜੇ ਹਫਤੇ ਦੀ ਸ਼ੁਰੂਆਤ ਹੋ ਗਈ ਐ। ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਣ ਵਾਲੀ ਇਸ ਲੀਗ ਦਾ ਉਦਘਾਟਨ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਚ ਸਤਵੀਰ ਸਿੰਘ ਨੇ ਦੱਸਿਆ ਕਿ ਇਸ ਲੀਗ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ 7 ਤੋਂ 14 ਸਾਲ ਤੱਕ ਦੇ 300 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਲਿਆ ਹੈ ਜਿਸ ਵਿੱਚ ਦੂਜੇ ਹਫਤੇ ਦੌਰਾਨ ਅੰਡਰ 14 .11 ਤੇ 13 ਦੇ ਕੁੱਲ 26 ਮੈਚ ਕਰਵਾਏ ਗਏ ਹਨ। ਇਸ ਮੌਕੇ ਜਿੱਥੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਉੱਥੇ ਪ੍ਰਧਾਨ ਬਾਬਾ ਫਤਿਹ ਸਿੰਘ ਫੁੱਟਬਾਲ ਅਕੈਡਮੀ ਕਰਮਜੀਤ ਬੱਬੂ ਅਤੇ ਸੁਖਵਿੰਦਰ ਸਿੰਘ ਆਰਮੀ ਬਹਾਦਰਗੜ੍ਹ ਨੂੰ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਵੱਲੋਂ ਵਿਸ਼ੇਸ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਮੈਂਬਰਾਂ ਵੱਲੋਂ ਪ੍ਰਫੈਸਰ ਨਵਦੀਪ ਕੌਰ ਦਾ ਵੀ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆਂ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਆਉਣ ਵਾਲੀ ਪੀੜੀ ਨੂੰ ਬਚਾਉਣ ਲਈ ਅਜਿਹੀ ਟੂਰਨਾਮੈਂਟ ਤੇ ਲੀਗ ਕਰਵਾਉਣੇ ਬਹੁਤ ਜਰੂਰੀ ਹਨ ਤਾਂ ਜੋ ਛੋਟੇ ਬੱਚੇ ਖੇਡਾਂ ਵਿਚ ਮੱਲਾਂ ਮਾਰ ਕੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।