ਫਗਵਾੜਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਸਖਸ਼ ’ਤੇ ਹਮਲਾ; ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤਾ ਗੰਭੀਰ ਜ਼ਖਮੀ

0
5

ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਕੁਝ ਲੋਕਾਂ ਨੇ ਇੱਥੇ ਇਲਾਜ ਅਧੀਨ ਇਕ ਸਖਸ਼ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਦਿਆਲ ਚੰਦ ਵਾਸੀ ਪਿੰਡ ਪੰਡੋਰੀ ਨੂੰ ਕੁੱਝ ਲੋਕਾਂ ਨੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਸੀ, ਜਿਸ ਨੂੰ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਲੈ ਕੇ ਆਏ ਸਨ ਪਰ ਬਾਅਦ ਵਿਚ ਹਮਲਾਵਰ ਹਸਪਤਾਲ ਵਿਚ ਵੀ ਪਹੁੰਚ ਗਏ ਅਤੇ ਉਨ੍ਹਾਂ ਨੇ ਦਿਆਲ ਚੰਦ ਤੇ ਮੁੜ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਘਟਨਾ ਤੋਂ ਬਾਦ ਹਸਪਤਾਲ ਅੰਦਰ ਦਹਿਸ਼ਤ ਦਾ ਮਾਹੌਲ ਐ। ਹਸਪਤਾਲ ਸਟਾਫ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

ਪੀੜਤ ਦੇ ਦੱਸਣ ਮੁਤਾਬਕ ਉਹ ਪੰਡੋਰੀ ਪਿੰਡ ਵਿੱਚ ਕਿਸੇ ਨੂੰ ਮਿਲਣ ਗਿਆ ਸੀ, ਜਿੱਥੇ ਉਸ ‘ਤੇ ਹਮਲਾ ਕੀਤਾ ਗਿਆ। ਉਸਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਐਮਰਜੈਂਸੀ ਵਾਰਡ ਵਿੱਚ ਉਸਦੇ ਜ਼ਖ਼ਮਾਂ ‘ਤੇ ਟਾਂਕੇ ਅਤੇ ਪੱਟੀਆਂ ਲਗਾਈਆਂ ਜਾ ਰਹੀਆਂ ਸਨ, ਜਦੋਂ 7-8 ਨੌਜਵਾਨਾਂ ਨੇ ਆ ਕੇ ਉਸ ‘ਤੇ ਦੁਬਾਰਾ ਹਮਲਾ ਕਰ ਦਿੱਤਾ। ਉਨ੍ਹਾਂ ਨੇ ਉਸਨੂੰ ਬਹੁਤ ਗੰਭੀਰ ਸੱਟਾਂ ਮਾਰੀਆਂ।

ਇਸ ਮਾਮਲੇ ਦੀ ਜਾਂਚ ਸ਼ਹਿਰ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਥਾਣਾ ਸਦਰ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਪੰਡੋਰੀ ਪਿੰਡ ਵਿੱਚ ਹੋਏ ਹਮਲੇ ਦੇ ਸਬੰਧ ਵਿੱਚ, ਪੁਲਿਸ ਨੇ ਸੋਨੂੰ ਬਲਾਲੋਂ ਅਤੇ ਉਸਦੇ ਸਾਥੀਆਂ ਵਿਰੁੱਧ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿੱਚ, ਹਸਪਤਾਲ ਵਿੱਚ ਐਮਰਜੈਂਸੀ ਸਟਾਫ ਦਾ ਕਹਿਣਾ ਹੈ ਕਿ ਐਮਰਜੈਂਸੀ ਵਿੱਚ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here