ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵੱਖ ਵੱਖ ਸ਼ਹਿਰਾਂ ਦਾ ਦੌਰਾ ਕਰ ਕੇ ਹੋ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਜਾ ਰਿਹਾ ਐ। ਇਸੇ ਤਹਿਤ ਮੰਤਰੀ ਵੱਲੋਂ ਅੱਜ ਮੋਰਿੰਡਾ ਸ਼ਹਿਰ ਦਾ ਦੌਰਾ ਕੀਤਾ ਗਿਆ ਐ ਅਤੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਨੂੰ ਲੈ ਕੇ ਸਖਤ ਨਰਾਜਗੀ ਜਾਹਰ ਕੀਤੀ ਅਤੇ ਅਧਿਕਾਰੀਆਂ ਨੂੰ ਇਹ ਕੰਮ ਛੇਤੀ ਨੇਪਰੇ ਚਾੜਣ ਦੀਆਂ ਹਦਾਇਤਾਂ ਵੀ ਦਿੱਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਹਾਲਾਤ ਵੇਖ ਕੇ ਬਹੁਤ ਦੁੱਖ ਹੋਇਆ ਐ।
ਉਨ੍ਹਾਂ ਕਿਹਾ ਕਿ ਇਥੇ ਸੀਵਰੇਜ ਦੀ ਸਹੀ ਨਿਕਾਸੀ ਕਾਰਨ ਮੰਦੇ ਹਾਲ ਨੇ, ਜਿਸ ਦੇ ਚਲਦਿਆਂ ਈਓ ਦੀ ਛੁੱਟੀ ਕਰ ਦਿੱਤੀ ਗਈ ਐ ਅਤੇ ਬਾਕੀ ਅਧਿਕਾਰੀਆਂ ਨੂੰ 30 ਦਿਨ ਦਾ ਸਮਾਂ ਦਿੱਤਾ ਗਿਆ ਐ ਅਤੇ ਜੇਕਰ ਹਾਲਾਤ ਨਾ ਸੁਧਰੇ ਤਾਂ ਸਖਤ ਐਕਸ਼ਨ ਲਿਆ ਜਾਵੇਗਾ।