ਪੰਜਾਬ ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਦਾ ਸਰਕਾਰ ’ਤੇ ਹਮਲਾ; ਦਿੱਲੀ ਵਾਲਿਆਂ ਦੀ ਸ਼ਹਿ ’ਤੇ ਜ਼ਮੀਨਾਂ ਲੁੱਟਣ ਦੇ ਲਾਏ ਇਲਜ਼ਾਮ; ਬੁਲਾਰਾ ਅਰਸ਼ਦੀਪ ਕਲੇਰ ਨੇ ਬਿਆਨ ਜਾਰੀ ਕਰ ਕੇ ਚੁੱਕੇ ਸਵਾਲ By admin - July 30, 2025 0 4 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੀ ਸੀਨੀਅਰ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਬਾਹਰੀ ਲੋਕਾਂ ਦੀ ਸ਼ਹਿ ਤੇ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਜਾ ਰਹੀ ਐ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਜ਼ਮੀਨਾਂ ਤੇ ਕਰਜ਼ੇ ਲਏ ਹੋਏ ਨੇ, ਉਨ੍ਹਾਂ ਨੂੰ ਮਿਲਣ ਵਾਲੇ ਪਲਾਟਾਂ ਤੇ ਸਿਫਟ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਨੇ ਜੋ ਕਿਸਾਨਾਂ ਨਾਲ ਸਿੱਧਾ ਸਿੱਧਾ ਧੱਕਾ ਐ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਉਸ ਨਾਲ ਆਪਣੀਆਂ ਜੇਬਾਂ ਭਰਨਾ ਚਾਹੁੰਦੀ ਐ ਪਰ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਚਾਲਾਂ ਸਮਝ ਚੁੱਕੇ ਨੇ ਅਤੇ ਹੁਣ ਇਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ।