ਪਟਿਆਲਾ ਦੀ ਵੱਡੀ ਨਦੀ ‘ਚੋਂ ਮਿਲੀ ਅਣਪਛਾਤੀ ਲਾਸ਼; ਪੁਲਿਸ ਨੇ ਲਾਸ਼ ਮੋਰਚਰੀ ’ਚ ਰਖਵਾ ਕੇ ਜਾਂਚ ਕੀਤੀ ਸ਼ੁਰੂ

0
4

ਪਟਿਆਲਾ ਸ਼ਹਿਰ ਵਿਚੋਂ ਲੰਘਦੀ ਵੱਡੀ ਨਦੀ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਲੋਕਾਂ ਨੇ ਨਹਿਰ ਵਿਚ ਇਕ ਸਖਸ ਦੀ ਲਾਸ਼ ਤੈਰਦੀ ਵੇਖੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਨਹਿਰ ਵਿਚੋਂ ਕੱਢ ਦੇ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ 72 ਘੰਟੇ ਲਈ ਪਛਾਣ ਵਾਸਤੇ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here