ਪੰਜਾਬ ਨਾਭਾ ਜੇਲ੍ਹ ’ਚ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਅਕਾਲੀ ਆਗੂ; ਸਾਬਕਾ ਮੰਤਰੀ ਦਲਜੀਤ ਚੀਮਾ ਸਮੇਤ ਕਈ ਆਗੂਆਂ ਨੇ ਮੰਗੀ ਮਨਜੂਰੀ; ਜੇਲ੍ਹ ਸੁਪਰਡੈਂਟ ਵੱਲੋਂ ਮਿਲਣੀ ਤੋਂ ਮਨ੍ਹਾ ਕਰਨ ਨੂੰ ਲੈ ਕੇ ਪ੍ਰਗਟਾਈ ਨਰਾਜਗੀ By admin - July 31, 2025 0 3 Facebook Twitter Pinterest WhatsApp ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਅੱਜ ਜਿਲ੍ਹਾ ਜੇਲ ਨਾਭਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਜੇਲ੍ਹ ਅੰਦਰ ਬੰਦ ਬਿਕਰਮ ਮਜੀਠੀਆ ਨਾਲ ਮੁਲਾਕਾਤ ਲਈ ਸਮਾਂ ਮੰਗਿਆ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਪਰਿਵਾਰ ਤੇ ਵਕੀਲਾਂ ਤੋਂ ਇਲਾਵਾ ਕਿਸੇ ਹੋਰ ਨੂੰ ਮਿਲਣ ਦਾ ਸਮਾਂ ਦੇਣ ਤੋਂ ਨਾਂਹ ਕਰ ਦਿੱਤੀ। ਜਿਸ ਤੋਂ ਬਾਦ ਅਕਾਲੀ ਆਗੂਆਂ ਨੇ ਮੀਡੀਆ ਸਾਹਮਣੇ ਆ ਕੇ ਸਰਕਾਰ ਵੱਲ ਨਿਸ਼ਾਨੇ ਸਾਧੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਅਣ-ਐਲਾਨੀ ਐਮਰਜੰਸੀ ਲਾਗੂ ਕਰ ਰੱਖੀ ਐ ਅਤੇ ਕਿਸੇ ਨੂੰ ਵੀ ਬਿਕਰਮ ਮਜੀਠੀਆ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ, ਜੋ ਸਰਕਾਰ ਦਾ ਸਰਾਸਰ ਧੱਕਾ ਐ। ਇਸੇ ਦੌਰਾਨ ਤਿੰਨਾਂ ਆਗੂਆਂ ਤੋਂ ਇਲਾਵਾ ਹੋਰ ਵੀ ਕਈ ਅਕਾਲੀ ਆਗੂ ਮੌਕੇ ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਆਗੂਆਂ ਤੇ ਵਕੀਲਾਂ ਨਾਲ ਗੱਲਬਾਤ ਕੀਤੀ ਜਾਵੇਗੀ, ਜਿਸ ਤੋਂ ਬਾਅਦ ਸਰਕਾਰ ਦੇ ਧੱਕੇ ਖਿਲਾਫ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।