ਪੰਜਾਬ ਸੁਨਾਮ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ; ਸ਼ਹੀਦ ਸਿੰਘ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ By admin - July 31, 2025 0 2 Facebook Twitter Pinterest WhatsApp ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਹੀਦ ਉਧਮ ਸਿੰਘ ਦੇ ਜੱਦੀ ਸ਼ਹਿਰ ਸੁਨਾਮ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹੀਦ ਉਧਮ ਸਿੰਘ ਦੀ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਅਜਿਹੇ ਸੂਰਬੀਰ ਯੋਧੇ ਸਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿਚ ਅਹਿਮ ਭੂਮਿਕਾ ਨਿਭਾਉਣ ਦੇ ਨਾਲ ਨਾਲ ਜ਼ਲ੍ਹਿਆ ਵਾਲੇ ਬਾਗ ਦੇ ਖੂਨੇ ਸਾਕੇ ਦੇ ਲੰਡਨ ਵਿਚ ਜਾ ਕੇ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਉਹ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਉਣ ਲਈ ਪਹਿਲਾਂ ਵੀ ਆਉਂਦੇ ਰਹੇ ਨੇ ਅਤੇ ਅੱਜ ਵੀ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਆਏ ਹਨ। ਆਮ ਆਦਮੀ ਪਾਰਟੀ ਬਾਰੇ ਪੁਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪਹਿਲਾਂ ਦਿੱਲੀ ਵਿਚ ਸੁਪਨੇ ਦਿਖਾਏ ਸੀ, ਜਿਸ ਬਾਰੇ ਉਥੋਂ ਦੇ ਲੋਕ ਜਾਣ ਚੁੱਕੇ ਨੇ ਅਤੇ ਹੁਣ ਪੰਜਾਬ ਦੇ ਲੋਕ ਵੀ ਇਨ੍ਹਾਂ ਦੀ ਸੱਚਾਈ ਤੋਂ ਛੇਤੀ ਜਾਣੂ ਹੋ ਜਾਣਗੇ। ਐਸਵਾਈਐਲ ਨਹਿਰ ਬਾਰੇ ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਐ ਅਤੇ ਇਸ ਨੂੰ ਮਿਲ ਬੈਠ ਕੇ ਹੱਲ ਕਰ ਲਿਆ ਜਾਵੇਗਾ।