ਚੰਡੀਗੜ੍ਹ ਨਗਰ ਨਿਗਮ ਵੱਲੋਂ ਤੀਜ ਦੇ ਤਿਉਹਾਰ ਮੌਕੇ ਸਮਾਗਮ ਮੇਅਰ ਵੱਲੋਂ ਮਹਿਲਾ ਸਫਾਈ ਮੁਲਾਜ਼ਮਾਂ ਦਾ ਸਨਮਾਨ

0
2

ਚੰਡੀਗੜ੍ਹ ਨਗਰ ਨਿਗਮ ਵੱਲੋਂ ਸੈਕਟਰ-38 ਦੇ ਮਹਿਲਾ ਭਵਨ ਵਿਖੇ ਤੀਜ ਦੇ ਤਿਉਹਾਰ ਨੂੰ ਲੈ ਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੇਅਰ ਹਰਪ੍ਰੀਤ ਕੌਰ ਬਬਲਾ ਵੱਲੋਂ ਮਹਿਲਾ ਸਫਾਈ ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿਚ ਮਹਿਲਾ ਸਫਾਈ ਸੇਵਕਾਂ ਦਾ ਅਹਿਮ ਯੋਗਦਾਨ ਐ, ਇਸ ਲਈ ਇਨ੍ਹਾਂ ਦੇ ਸਨਮਾਨ ਕੀਤਾ ਗਿਆ ਐ।  ਨਗਰ ਕੌਂਸਲਰਾਂ ਅਤੇ ਚੇਅਰਪਰਸਨ ਕਲਾ ਅਤੇ ਸੱਭਿਆਚਾਰ ਕਮੇਟੀ, ਅੰਜੂ ਕਤਿਆਲ ਨੇ ਵੀ ਐਮਸੀਸੀ ਦੀਆਂ ਮਹਿਲਾ ਕਰਮਚਾਰੀਆਂ ਦੀ ਸਰਗਰਮ ਭਾਗੀਦਾਰੀ ਦਾ ਸਮਰਥਨ ਅਤੇ ਉਤਸ਼ਾਹਿਤ ਕੀਤਾ।
ਇਸ ਸਮਾਗਮ ਵਿੱਚ ਰਵਾਇਤੀ ਗਿੱਧਾ, ਨਾਚ ਅਤੇ ਮਜ਼ੇਦਾਰ ਖੇਡਾਂ ਸਮੇਤ ਰੰਗੀਨ ਸੱਭਿਆਚਾਰਕ ਪ੍ਰਦਰਸ਼ਨ ਦੇਖਣ ਨੂੰ ਮਿਲੇ। ਤੀਜ ਦੇ ਖੁਸ਼ੀ ਭਰੇ ਮਾਹੌਲ ਨੇ ਮਹਿਲਾ ਕਰਮਚਾਰੀਆਂ ਨੂੰ ਆਰਾਮ ਕਰਨ, ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਲਈ ਮਾਨਤਾ ਪ੍ਰਾਪਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਵੱਖ-ਵੱਖ ਮੁਕਾਬਲਿਆਂ ਅਤੇ ਖੇਡਾਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ।

LEAVE A REPLY

Please enter your comment!
Please enter your name here