ਪੰਜਾਬ ਗੁਰਦਾਸਪੁਰ ’ਚ ਲਗਾਤਾਰ ਮੀਂਹ ਤੋਂ ਕਿਸਾਨ ਖੁਸ਼, ਦੁਕਾਨਦਾਰ ਔਖੇ ਮੌਸਮ ਵਿਭਾਗ ਨੇ ਹੋਰ ਮੀਂਹ ਦੀ ਕੀਤੀ ਭਵਿੱਖਬਾਣੀ By admin - August 2, 2025 0 2 Facebook Twitter Pinterest WhatsApp ਗੁਰਦਾਸਪੁਰ ’ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਜਿੱਥੇ ਮੌਸਮ ਸੁਹਾਵਣਾ ਬਣਾਇਆ ਹੈ, ਓਥੇ ਹੀ ਇਹ ਬਾਰਿਸ਼ ਕਈ ਦੁਕਾਨਦਾਰਾਂ ਲਈ ਮੁਸੀਬਤ ਦਾ ਕਾਰਨ ਵੀ ਬਣ ਰਹੀ ਹੈ। ਇੱਕ ਪਾਸੇ ਲੋਕ ਮੌਸਮ ਦਾ ਆਨੰਦ ਮਾਣ ਰਹੇ ਹਨ ਤਾਂ ਦੂਜੇ ਪਾਸੇ ਗਾਹਕਾਂ ਦੀ ਘੱਟ ਆਮਦ ਦੇ ਚਲਦਿਆਂ ਦੁਕਾਨਦਾਰਾਂ ਦਾ ਨੁਕਸਾਨ ਵੀ ਹੋ ਰਿਹਾ ਹੈ। ਦੁਕਾਨਦਾਰਾਂ ਦੇ ਦੱਸਣ ਮੁਤਾਬਕ ਬਾਰਿਸ਼ ਦੇ ਚਲਦਿਆਂ ਲੋਕ ਘਰੋਂ ਬਾਹਰ ਨਹੀਂ ਨਿਕਲ ਰਹੇ, ਜਿਸ ਨਾਲ ਉਨ੍ਹਾਂ ਵਿੱਕਰੀ ਵਿਚ ਕਾਫੀ ਕਮੀ ਆਈ ਹੈ। ਕੱਪੜੇ, ਜੁੱਤੀਆਂ ਅਤੇ ਹੋਰ ਰੋਜ਼ਮਰ੍ਹਾ ਦੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰ ਖਾਸ ਤੌਰ ’ਤੇ ਜ਼ਿਆਦਾ ਪ੍ਰਭਾਵਿਤ ਹੋਏ ਹਨ। ਇਸ ਦੇ ਉਲਟ, ਖੇਤੀਬਾੜੀ ਨਾਲ ਜੁੜੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਐ ਕਿ ਜੇਕਰ ਇਸੇ ਤਰ੍ਹਾਂ ਬਾਰਿਸ਼ ਹੁੰਦੀ ਰਹੀ ਤਾਂ ਝੋਨੇ ਦੀ ਫਸਲ ਨੂੰ ਫਾਇਦਾ ਹੋਵੇਗਾ। ਉਧਰ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਐ।