ਪੰਜਾਬ ਗੁਰਦਾਸਪੁਰ ’ਚ ਕਿਸਾਨਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਲਾਇਆ ਜਾਮ; ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਜਾਮ ਕਰ ਕੇ ਕੀਤਾ ਪ੍ਰਦਰਸ਼ਨ; ਗੰਨੇ ਦੀ ਬਕਾਇਆ ਰਾਸ਼ੀ, ਲੈਂਡ ਪੁਲਿੰਗ ਤੇ ਯੂਰੀਆ ਕਿੱਲਤ ਖਿਲਾਫ ਨਾਅਰੇਬਾਜ਼ੀ By admin - August 2, 2025 0 2 Facebook Twitter Pinterest WhatsApp ਕਰੋੜਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਲੈਣ ਅਤੇ ਲੈਂਡ ਪੁਲਿੰਗ ਪਾਲਸੀ ਅਤੇ ਯੂਰੀਆ ਮੁੱਦੇ ਨੂੰ ਲੈ ਕੇ ਮਾਝਾ ਕਿਸਾਨ ਮਜਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਵਲੋਂ ਅੱਜ ਗੁਰਦਾਸਪੁਰ ਦੇ ਬਬਰੀ ਬਾਈਪਾਸ ਵਿਖੇ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਨੂੰ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਗੰਨੇ ਦੇ ਬਕਾਏ ਨੂੰ ਲੈ ਕੇ ਸਰਕਾਰ ਤਕ ਲਗਾਤਾਰ ਪਹੁੰਚ ਕੀਤੀ ਜਾ ਰਹੀ ਐ ਪਰ ਕੋਈ ਸੁਣਵਾਈ ਨਹੀਂ ਹੋਈ। ਇਸੇ ਤਰ੍ਹਾਂ ਲੈਂਡ ਪੁਲਿੰਗ ਤੇ ਯੂਰੀਆ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਵੀ ਕਿਸਾਨਾਂ ਅੰਦਰ ਰੋਸ ਪਾਇਆ ਜਾ ਰਿਹਾ ਐ, ਜਿਸ ਨੂੰ ਲੈ ਕੇ ਰੋਡ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।