ਪੰਜਾਬ ਗੁਰਦਾਸਪੁਰ ਪੁਲਿਸ ਵੱਲੋਂ ਨਸ਼ੀਲਾ ਪਦਾਰਥ ਸਮੇਤ ਸਮਾਜ ਸੇਵੀ ਕਾਬੂ; ਦੋ ਗਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ By admin - August 2, 2025 0 2 Facebook Twitter Pinterest WhatsApp ਗੁਰਦਾਸਪੁਰ ਦੇ ਥਾਣਾ ਕਾਦੀਆਂ ਦੀ ਪੁਲਿਸ ਨੇ ਇਕ ਸਮਾਜ ਸੇਵੀ ਨੂੰ ਨਸ਼ੀਲੇ ਪਦਾਰਥ ਸਮਾਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਮੁਲਜਮ ਦੀ ਪਛਾਣ ਹਰਪਿੰਦਰ ਸਿੰਘ ਵਾਸੀ ਪਿੰਡ ਠੀਕਰੀਵਾਲ ਗੁਰਾਇਆ ਵਜੋਂ ਹੋਈ ਐ ਜੋ ਇਕ ਸਮਾਜ ਸੇਵੀ ਸੰਸਥਾ ਦਾ ਸੰਚਾਲਕ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਕਾਦੀਆਂ ਬੱਸ ਸਟੈਂਡ ਨੇੜੇ ਮੁਲਜਮ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਦੀਆਂ ਦੇ ਐਸਐਚ ਓ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਏਐਸਆਈ ਗੁਰਨਾਮ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਕਾਦੀਆਂ ਤੋਂ ਰਾਮਪੁਰ ਰੋਡ ਦਾਣਾ ਮੰਡੀ ਕਾਦੀਆਂ ਵਿਖੇ ਜਾ ਰਹੇ ਸਨ ਤਾਂ ਇਸ ਦੌਰਾਨ ਹਰਪਿੰਦਰ ਸਿੰਘ ਉਰਫ ਭਿੰਡੀ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਠੀਕਰੀਵਾਲ ਗੁਰਾਇਆਂ ਨੂੰ ਸ਼ੱਕੀ ਹਾਲਤ ਵਿੱਚ ਕਾਬੂ ਕੀਤਾ ਜਿਸ ਦੇ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਫੜੇ ਗਏ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਥਾਣਾ ਕਾਦੀਆਂ ਦੇ ਅੰਦਰ ਮੁਕਦਮਾ ਨੰਬਰ 112 ਜੁਰਮ 21-61-85 ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।