ਮੁੱਖ ਮੰਤਰੀ ਭਗਵੰਤ ਮਾਨ ਅੱਜ ਪਵਿੱਤਰ ਸ਼ਹਿਰ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਚਮਕੌਰ ਸਾਹਿਬ ਦੇ ਗਲਿਆਰੇ ਸਮੇਤ ਬਾਕੀ ਸਾਰੇ ਵਿਕਾਸ ਕੰਮਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।
ਚਮਕੌਰ ਸਾਹਿਬ ਨੇੜੇ ਬਣ ਰਹੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮਿਸ-ਮੈਨੇਜਮੈਂਟ ਤਹਿਤ ਕਈ ਅਜਿਹੇ ਫੈਸਲੇ ਕੀਤੇ ਸੀ ਜੋ ਪੂਰੇ ਨਹੀਂ ਸੀ ਹੋ ਸਕੇ ਪਰ ਸਾਡੀ ਸਰਕਾਰ ਅਜਿਹੇ ਸਾਰੇ ਅਦਾਰਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਐ ਅਤੇ ਇਸ ਯੂਨੀਵਰਸਿਟੀ ਨੂੰ ਵੀ ਜ਼ਰੂਰ ਚਾਲੂ ਕੀਤਾ ਜਾਵੇਗਾ।
ਸਿਵਲ ਹਸਪਤਾਲ ਬਾਰੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਹਲਕੇ ਦੇ ਲੋਕਾਂ ਲਈ 50 ਬੈੱਡਾਂ ਦਾ ਹਸਪਤਾਲ ਬਣ ਕੇ ਤਿਆਰ ਹੈ, ਜਲਦ ਲੋਕ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਗੁਰਦੁਆਰਾ ਕਮੇਟੀ ਦੀਆਂ ਮੰਗਾਂ ‘ਤੇ ਵੀ ਜਲਦ ਗ਼ੌਰ ਕਰਨ ਦਾ ਭਰੋਸਾ ਦਿੱਤਾ।