ਪੰਜਾਬ ਕਾਰਜਕਾਰੀ ਜਥੇਦਾਰ ਗੜਗੱਜ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ; ਜੀਜਾ ਜੀ ਥਾਣੇਦਾਰ ਗੁਰਵਿੰਦਰ ਸਿੰਘ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ; ਕੁੱਝ ਦਿਨ ਪਹਿਲਾਂ ਵਾਪਰੇ ਸੜਕ ਹਾਦਸੇ ਕਾਰਨ ਹੋਈ ਸੀ ਮੌਤ By admin - August 3, 2025 0 3 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦੇ ਗ੍ਰਹਿ ਵਿਖੇ ਪਹੁੰਚੇ ਜਿੱਥੇ ਨੇ ਜਥੇਦਾਰ ਨਾਲ ਮਿਲ ਕੇ ਉਨ੍ਹਾਂ ਦੇ ਜੀਜਾ ਜੀ ਥਾਣੇਦਾਰ ਗੁਰਵਿੰਦਰ ਸਿੰਘ ਦੇ ਚਲਾਣੇ ਤੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਜਥੇਦਾਰ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਜੀਜਾ ਜੀ ਥਾਣੇਦਾਰ ਗੁਰਵਿੰਦਰ ਸਿੰਘ ਦੀ ਮੌਤ ਇੱਕ ਸੜਕ ਹਾਦਸੇ ਦੌਰਾਨ ਹੋਈ, ਜਦੋਂ ਉਨ੍ਹਾਂ ਦੀ ਗੱਡੀ ਅਵਾਰਾ ਪਸ਼ੂ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ “ਜਿੰਦਗੀ ਮੌਤ ਪਰਮਾਤਮਾ ਦੇ ਹੱਥ ਹੈ, ਪਰ ਸਰਕਾਰ ਦੀ ਵੀ ਇੱਕ ਜਿੱਮੇਵਾਰੀ ਐ ਕਿ ਉਹ ਅਜਿਹੇ ਹਾਦਸੇ ਰੋਕਣ ਲਈ ਆਪਣੀ ਬਣਦੀ ਜ਼ਿੰਮੇਵਾਰੀ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦੀ ਰੋਕਥਾਮ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਨੇ। ਇਸ ਮੌਕੇ ਪਰਮਬੰਸ ਸਿੰਘ ਬੰਟੀ ਰੋਮਾਣਾ, ਰੋਜ਼ੀ ਬਰਕੰਦੀ , ਇਕਬਾਲ ਸਿੰਘ ਸੰਧੂ , ਜਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਾ ਲਦੇਹ ਸਮੇਤ ਅਨੇਕਾਂ ਪਾਰਟੀ ਆਗੂ ਵੀ ਮੌਜੂਦ ਰਹੇ। ਦੱਸਣਯੋਗ ਐ ਕਿ ਸਿੰਘ ਸਾਹਿਬ ਦੇ ਜੀਜਾ ਗੁਰਵਿੰਦਰ ਸਿੰਘ ਪਿੰਡ ਗੋਹਲਵੜ ਨੇੜੇ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਜਦੋਂ ਉਨ੍ਹਾਂ ਦੇ ਮੋਟਰ ਸਾਇਕਲ ਅੱਗੇ ਅਚਾਨਕ ਇਕ ਆਵਾਰਾ ਪਸ਼ੂ ਆ ਗਿਆ ਸੀ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਸਿਰ ਵਿਚ ਗੰਭੀਰ ਸੱਟਾਂ ਵੱਜੀਆਂ ਸੀ, ਜਿਸ ਦੇ ਚਲਦਿਆਂ ਉਨ੍ਹਾਂ ਦੀ ਮੌਤ ਹੋ ਗਈ ਸੀ। ਉਹ ਪੰਜਾਬ ਪੁਲਿਸ ਵਿਚ ਮੁਲਾਜਮ ਸਨ ਅਤੇ ਹਾਦਸੇ ਵੇਲੇ ਪਿੰਡ ਤੋਂ ਅੰਮ੍ਰਿਤਸਰ ਦੇ ਭਾਈ ਮਾਝ ਸਾਹਿਬ ਰੋਡ ਵਿਖੇ ਆ ਰਹੇ ਸਨ।