ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਦੋ ਟਿਊਬਵੈੱਲ, ਇਕ ਟੈਂਕੀ ਅਤੇ ਸੀਵਰੇਜ ਤੇ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੀ ਮੌਜੂਦ ਰਹੇ। 5 ਕਰੋੜ 68 ਲੱਖ ਦੀ ਲਾਗਤ ਨਾਲ ਹੋਣ ਵਾਲੇ ਇਨ੍ਹਾਂ ਕੰਮਾਂ ਦੇ ਪੂਰਾ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਹੱਲ ਹੋ ਜਾਣਗੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਇਹ ਕੰਮ ਕਰੀਬ ਅੱਠ ਮਹੀਨਿਆਂ ਵਿੱਚ ਪੂਰੇ ਕਰ ਲਿੱਤੇ ਜਾਣਗੇ। ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਤਕਨੀਕੀ ਮਸ਼ੀਨਾਂ ਰਾਹੀਂ ਸੀਵਰੇਜ ਨੂੰ ਸਾਫ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਜਲਦ ਵੱਡਾ ਫੈਸਲਾ ਲਿਆ ਜਾਵੇਗਾ।