ਪੰਜਾਬ ਪਟਿਆਲਾ ਦੇ 21 ਨੰਬਰ ਫਾਟਕ ਨੇੜੇ ਭਿੱੜੇ ਦੋ ਗਰੁੱਪ; ਘਟਨਾ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ By admin - August 4, 2025 0 4 Facebook Twitter Pinterest WhatsApp ਪਟਿਆਲਾ ਸ਼ਹਿਰ ਦੇ 21 ਨੰਬਰ ਫਾਟਕ ਨੇੜੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਨੌਜਵਾਨਾਂ ਦੇ ਦੋ ਗਰੁੱਪ ਆਪਸ ਵਿਚ ਭਿੱੜ ਗਏ। ਇਸੇ ਦੌਰਾਨ ਤੇਜ਼ਧਾਰ ਹਥਿਆਰ ਲੈ ਕੇ ਨੌਜਵਾਨ ਇਕ-ਦੂਜੇ ’ਤੇ ਹਮਲਾ ਕਰਨ ਲਈ ਭੱਜ-ਨੱਠ ਕਰਦੇ ਦਿਖਾਈ ਦਿੱਤੇ। ਇਸੇ ਦੌਰਾਨ ਘਟਨਾ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈ ਐ, ਜਿਸ ਵਿਚ ਕੁਝ ਨੌਜਵਾਨ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਕੁੱਝ ਨੌਜਵਾਨਾਂ ’ਤੇ ਹਮਲਾ ਕਰ ਰਹੇ ਨੇ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਕੁੱਝ ਨੌਜਵਾਨਾਂ ਨੂੰ ਰਾਊਂਡਅਪ ਵੀ ਕੀਤਾ ਹੈ। ਬਾਕੀ ਜਾਂਚ ਜਾਰੀ ਹੈ ਪਰ ਵੀਡੀਓ ਵਿੱਚ ਨੌਜਵਾਨ ਸ਼ਰੇਆਮ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਦੇ ਦਿਖਾਈ ਦੇ ਰਹੇ ਨੇ ਜੋ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਸਵਾਲ ਖੜ੍ਹੇ ਕਰਦਾ ਐ।