ਮਾਛੀਵਾੜਾ ਪੁਲਿਸ ਵੱਲੋਂ ਸੁਪਾਰੀ ਕਿਲਰ ਸ਼ੂਟਰ ਦਾ ਐਨਕਾਊਟਰ; ਥਾਣਾ ਮੁਖੀ ਦਾ ਰਿਵਾਲਵਰ ਖੋਹ ਕੇ ਭੱਜਣ ਦੀ ਕੀਤੀ ਸੀ ਕੋਸ਼ਿਸ਼; ਜ਼ਖਮੀ ਹਾਲਤ ’ਚ ਸਮਰਾਲਾ ਹਸਪਤਾਲ ’ਚ ਕਰਵਾਇਆ ਦਾਖ਼ਲ

0
2

ਮਾਛੀਵਾੜਾ ਸਾਹਿਬ ਪੁਲਿਸ ਨੇ ਨੇੜਲੇ ਪਿੰਡ ਚੱਕ ਲੋਹਟ ਵਾਸੀ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲੇ ਸੁਪਾਰੀ ਕਿਲਰ ਸ਼ੂਟਰ ਸਲੀਮ ਦਾ ਦੇਰ ਰਾਤ ਐਨਕਾਊਟਰ ਕਰਨ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਪੁਲਿਸ ਮੁਲਜਮ ਸਲੀਨ ਵਾਸੀ ਰੁੜਕਾ ਨੂੰ ਬੇਟ ਖੇਤਰ ਦੇ ਪਿੰਡ ਖਾਨਪੁਰ ਦੇ ਜੰਗਲੀ ਖੇਤਰ ਵਿਚ ਹਥਿਆਰ ਬਰਾਮਦਗੀ ਲਈ ਲੈ ਕੇ ਆਈ ਸੀ, ਜਿੱਥੇ ਮੁਲਜਮ ਨੇ ਥਾਣਾ ਮੁਖੀ ਹਰਵਿੰਦਰ ਸਿੰਘ ਦਾ ਰਿਵਾਲਵਰ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੁਸ਼ਤੈਦੀ ਵਰਤਦਿਆਂ ਮੁਲਜਮ ਤੇ ਗੋਲੀ ਚਲਾਈ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਮੁਲਜਮ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਪਵਨਜੀਤ ਨੇ ਦੱਸਿਆ ਕਿ ਚੱਕ ਲੋਹਟ ਦੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਜਖ਼ਮੀ ਕਰਨ ਦੇ ਮਾਮਲੇ ਵਿਚ ਪੁਲਸ ਵਲੋਂ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਇਨ੍ਹਾਂ ਗ੍ਰਿਫ਼ਤਾਰ ਮੁਲਜ਼ਮਾਂ ’ਚੋਂ ਇੱਕ ਮੁਲਜ਼ਮ ਸਲੀਮ ਨੂੰ ਜਦੋਂ ਬੇਟ ਖੇਤਰ ਦੇ ਪਿੰਡ ਖਾਨਪੁਰ ਦੇ ਜੰਗਲੀ ਖੇਤਰ ਵਿਚ ਹਥਿਆਰਾਂ ਦੀ ਬਰਾਮਦਗੀ ਲਈ ਲਿਆਂਦਾ ਗਿਆ ਤਾਂ ਉੱਥੇ ਇਸ ਨੇ ਜਮੀਨ ਹੇਠਾਂ ਦੱਬਿਆ ਰਿਵਾਲਵਰ ਤੇ ਕਾਰਤੂਸ ਕੱਢਿਆ ਤਾਂ ਇਸ ਦੌਰਾਨ ਸਲੀਮ ਨੇ ਥਾਣਾ ਮੁਖੀ ਹਰਵਿੰਦਰ ਸਿੰਘ ਦਾ ਰਿਵਾਲਵਰ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਥਾਣਾ ਮੁਖੀ ਤੇ ਹੋਰ ਪੁਲਸ ਪਾਰਟੀ ਵਲੋਂ ਮੌਕੇ ’ਤੇ ਮੁਸ਼ਤੈਦੀ ਵਰਤਦਿਆਂ ਇਸ ਸ਼ੂਟਰ ਦਾ ਐਨਕਾਊਂਟਰ ਕਰਦਿਆਂ ਉਸਦੀ ਲੱਤ ਵਿਚ ਗੋਲੀ ਮਾਰੀ ਅਤੇ ਉਸ ਨੂੰ ਭੱਜਦਿਆਂ ਗ੍ਰਿਫ਼ਤਾਰ ਕਰ ਲਿਆ। ਐੱਸ.ਪੀ. (ਡੀ) ਪਵਨਜੀਤ ਨੇ ਦੱਸਿਆ ਕਿ ਮੁਲਜ਼ਮ ਸਲੀਮ ਤੋਂ ਇੱਥੇ ਛੁਪਾ ਕੇ ਰੱਖਿਆ ਰਿਵਾਲਵਰ ਤੇ ਮੈਗਜ਼ੀਨ ਜਿਸ ਨਾਲ ਜਸਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਜਖ਼ਮੀ ਕੀਤਾ ਸੀ ਉਹ ਵੀ ਬਰਾਮਦ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਜਸਪ੍ਰੀਤ ਸਿੰਘ ਦਾ ਵਿਦੇਸ਼ ਤੋਂ ਇਨ੍ਹਾਂ ਸ਼ੂਟਰਾਂ ਨੂੰ ਸੁਪਾਰੀ ਦੇ ਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਉਹ ਜਖ਼ਮੀ ਹੋ ਗਿਆ ਹੈ ਜੋ ਕਿ ਹਸਪਤਾਲ ਵਿਚ ਇਲਾਜ ਅਧੀਨ ਹੈ। ਐੱਸ.ਪੀ. (ਡੀ) ਨੇ ਦੱਸਿਆ ਕਿ ਜਸਪ੍ਰੀਤ ਸਿੰਘ ਦਾ ਵਿਦੇਸ਼ ਤੋਂ ਸ਼ੂਟਰਾਂ ਨੂੰ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਕੋਸ਼ਿਸ਼ ਕਿਉਂ ਕੀਤੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵੱਡੇ ਮਾਮਲੇ ਨੂੰ ਜਲਦ ਸੁਲਝਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਾਰਪ ਸ਼ੂਟਰਾਂ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਐਨਕਾਊਂਟਰ ਵਿਚ ਜਖ਼ਮੀ ਹੋਏ ਸਲੀਮ ਨੂੰ ਇਲਾਜ ਲਈ ਸਮਰਾਲਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here