ਫਿਰੋਜ਼ਪੁਰ ਵਿਖੇ ਬੀਤੇ ਦਿਨੀਂ ਕਬੱਡੀ ਟੂਰਨਾਮੈਂਟ ਦੌਰਾਨ ਜੀਜੇ ਦੀ ਗੋਲੀ ਨਾਲ ਜ਼ਖਮੀ ਹੋਏ ਸਾਲੇ ਦੀ ਮੌਤ ਹੋ ਗਈ ਐ। ਜੀਜੇ ਵੱਲੋਂ ਚਲਾਈਆਂ ਗੋਲੀਆਂ ਨਾਲ ਜ਼ਖਮੀ ਸਾਲੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਜ਼ਿੰਦਗੀ ਮੌਤ ਦੇ ਲੜਾਈ ਲੜਦਿਆਂ ਅਖੀਰ ਮੌਤ ਹੱਥੋਂ ਹਾਰ ਗਿਆ ਐ। ਇਸ ਮਾਮਲੇ ਵਿਚ ਪੁਲਿਸ ਨੇ ਭਾਵੇਂ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਐ ਪਰ ਪੀੜਤ ਪਰਿਵਾਰ ਦਾ ਇਲਜਾਮ ਐ ਕਿ ਮੁਲਜਮ ਉਨ੍ਹਾਂ ਨੂੰ ਜੇਲ੍ਹ ਅੰਦਰੋਂ ਵੀ ਧਮਕੀਆਂ ਦੇ ਰਿਹਾ ਐ ਅਤੇ ਇਸ ਕੰਮ ਵਿਚ ਉਸ ਦਾ ਪਰਿਵਾਰ ਵੀ ਸਾਥ ਦੇ ਰਿਹਾ ਐ। ਪੀੜਤ ਪਰਿਵਾਰ ਨੇ ਮੁਲਜਮ ਦੇ ਪਰਿਵਾਰਕ ਮੈਂਬਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ। ਪਰਿਵਾਰ ਦਾ ਕਹਿਣਾ ਐ ਕਿ ਜਦੋਂ ਤਕ ਮੁਲਜਮ ਤੇ ਉਸ ਨੂੰ ਸ਼ਹਿ ਦੇਣ ਵਾਲੇ ਪਰਿਵਾਰ ਖਿਲਾਫ ਬਣਦੀ ਕਾਰਵਾਈ ਨਹੀਂ ਹੁੰਦੀ, ਉਹ ਮ੍ਰਿਤਕ ਦਾ ਅੰਤਮ ਸਸਕਾਰ ਨਹੀਂ ਕਰਨਗੇ। ਉਨ੍ਹਾਂ ਐਸਐਸਪੀ ਦਫਤਰ ਅੱਗੇ ਲਾਸ਼ ਰੱਖ ਕੇ ਪ੍ਰਦਰਸ਼ਨ ਦੀ ਧਮਕੀ ਵੀ ਦਿੱਤੀ ਐ।
ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦਾ ਇਲਜ਼ਾਮ ਐ ਕਿ ਮੁਲਜਮ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਕਾਫੀ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਕੁੱਟਮਾਰ ਕੀਤੀ ਜਾ ਰਹੀ ਸੀ, ਜਿਸਨੂੰ ਲੈਕੇ ਉਨ੍ਹਾਂ ਕਈ ਵਾਰ ਉਨ੍ਹਾਂ ਦਾ ਘਰ ਵਸਾਉਣ ਦੀ ਕੋਸ਼ਿਸ਼ ਕੀਤੀ ਪਰ ਮੁਲਜਮ ਬਾਜ ਨਹੀਂ ਆ ਰਿਹਾ ਸੀ। ਇਸੇ ਦੇ ਚਲਦਿਆਂ ਉਸ ਨੇ ਪਿੰਡ ਕਮਾਲਾ ਮਿੱਡੂ ਅਤੇ ਬੱਗੂ ਵਾਲਾ ਵਿਚਕਾਰ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਆਪਣੇ ਸਾਲੇ ਜਗਰਾਜ ਸਿੰਘ ਅਤੇ ਉਸਦੇ ਬੱਚੇ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਜਗਰਾਜ ਸਿੰਘ ਦੇ 5 ਦੇ ਕਰੀਬ ਗੋਲੀਆਂ ਲੱਗੀਆਂ ਅਤੇ ਬੱਚੇ ਦੇ ਕੰਨ ਕੋਲ ਦੀ ਗੋਲੀ ਖਹਿ ਕੇ ਲੰਘ ਗਈ ਸੀ।
ਇਸ ਮਾਮਲੇ ਵਿੱਚ ਪੁਲਿਸ ਨੂੰ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਉਸਨੂੰ ਜੇਲ ਵਿੱਚ ਭੇਜ ਦਿੱਤਾ ਸੀ ਪਰ ਦੋਸ਼ੀ ਜੇਲ੍ਹ ਵਿਚੋਂ ਹੁਣ ਵੀਡੀਓ ਪਾ ਕੇ ਪਰਿਵਾਰ ਨੂੰ ਪ੍ਰੇਸ਼ਾਨ ਕਰ ਰਿਹਾ ਐ। ਉਨ੍ਹਾਂ ਕਿਹਾ ਇਸ ਪੂਰੇ ਮਾਮਲੇ ਵਿੱਚ ਦੋਸ਼ੀ ਦੇ ਮਾਂ ਬਾਪ ਅਤੇ ਰਿਸ਼ਤੇਦਾਰਾਂ ਦੀ ਅਹਿਮ ਭੂਮਿਕਾ ਸੀ ਜਿਨ੍ਹਾਂ ਖਿਲਾਫ਼ ਹਾਲੇ ਤੱਕ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪਰਿਵਾਰ ਦਾ ਕਹਿਣਾ ਹੈ। ਕਿ ਅਗਰ ਪੁਲਿਸ ਨੇ ਜਲਦ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਹ ਆਪਣੇ ਪੁੱਤਰ ਦੀ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਅਤੇ ਐਸ ਐਸ ਪੀ ਦਫਤਰ ਦੇ ਬਾਹਰ ਲਾਸ਼ ਰੱਖ ਧਰਨਾ ਦਿੱਤਾ ਜਾਵੇਗਾ।