ਪੰਜਾਬ ਜਲਾਲਾਬਾਦ ਦੇ ਹਲਕਾ ਬੱਲੂਆਣਾ ਦਾ ਡਿਪਟੀ ਕਮਿਸ਼ਨਰ ਵੱਲੋਂ ਦੌਰਾ; ਪਾਣੀ ਤੋਂ ਪ੍ਰਭਾਵਿਤ ਕਿਸਾਨਾਂ ਤੇ ਆਮ ਜਨਤਾ ਦਾ ਜਾਣਿਆ ਹਾਲ; ਪ੍ਰਭਾਵਿਤ ਇਲਾਕਿਆਂ ’ਚੋਂ ਪਾਣੀ ਕਢਵਾਉਣ ’ਚ ਮਦਦ ਦਾ ਦਿੱਤਾ ਭਰੋਸਾ By admin - August 5, 2025 0 3 Facebook Twitter Pinterest WhatsApp ਜਲਾਲਾਬਾਦ ਦੇ ਹਲਕਾ ਬੱਲੂਆਣਾ ਦੇ ਪਿੰਡ ਵਰਿਆਮ ਖੇੜਾ ਢੀਂਗਾਂਵਾਲੀ ਵਿਖੇ ਬੀਤੇ ਦਿਨ ਹੋਈ ਬਾਰਸ਼ ਦਾ ਪਾਣੀ ਭਰਨ ਕਾਰਨ ਹਾਲਾਤ ਲਗਾਤਾਰ ਤਰਸਯੋਗ ਬਣੇ ਹੋਏ ਨੇ। ਇਸ ਕਾਰਨ ਜਿੱਥੇ ਕਿਸਾਨਾਂ ਦੀਆਂ ਫਸਲਾਂ ਪਾਣੀ ਵਿਚ ਡੁੱਬ ਗਈਆਂ ਨੇ, ਉੱਥੇ ਹੀ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਐ। ਜਿਸ ਦਾ ਜਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅਮਨਪ੍ਰੀਤ ਕੌਰ ਸਿੱਧੂ ਵੱਲੋਂ ਅੱਜ ਇਲਾਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਤਕਲੀਫਾਂ ਸੁਣੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਲਾਕੇ ਅੰਦਰ ਸੇਮ ਤੇ ਤੇਜ਼ ਮੀਂਹ ਦੇ ਚਲਦਿਆਂ ਪਾਣੀ ਭਰ ਗਿਆ ਐ, ਜਿਸ ਨੂੰ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਨੇ ਅਤੇ ਛੇਤੀ ਹੀ ਹਾਲਾਤ ਆਮ ਵਰਗੇ ਬਣਨ ਦੇ ਆਸਾਰ ਨੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੀੜਤ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਪਾਣੀ ਦੀ ਮਾਰ ਹੇਠਾਂ ਆ ਚੁੱਕੇ ਨੇ, ਜਿਸ ਕਾਰਨ ਉਨ੍ਹਾਂ ਦੇ ਘਰਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਐ। ਲੋਕਾਂ ਨੇ ਕਿਹਾ ਕਿ ਉਹ ਕੇਵਲ ਜਾਨ ਬਚਾ ਕੇ ਹੀ ਬਾਹਰ ਆ ਸਕੇ ਨੇ ਅਤੇ ਖਾਣ-ਪੀਣ ਤੇ ਹੋਰ ਜ਼ਰੂਰੀ ਸਾਮਾਨ ਪਾਣੀ ਦੀ ਭੇਂਟ ਚੜ੍ਹ ਚੁੱਕਾ ਐ। ਉਨ੍ਹਾਂ ਪ੍ਰਸ਼ਾਸਨ ਤੋਂ ਬਣਦੀ ਸਹਾਇਤਾ ਦੀ ਮੰਗ ਕੀਤੀ ਐ। ਉਧਰ ਕਿਸਾਨਾਂ ਨੇ ਵੀ ਫਸਲਾਂ ਦਾ ਭਾਰੀ ਨੁਕਸਾਨ ਹੋਣ ਦੀ ਗੱਲ ਕਹੀ ਐ। ਕਿਸਾਨਾਂ ਨੇ ਵੀ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਐ। ਮੌਕੇ ਤੇ ਪਹੁੰਚੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਮਹਿਕਮੇ ਵੱਲੋਂ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਈ ਜਾ ਰਹੀ ਐ ਅਤੇ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇਗਾ।