ਪੰਜਾਬ ਬਟਾਲਾ ਦੇ ਪਿੰਡ ਘਣੀਏ ਕੇ ਬਾਂਗਰ ’ਚ ਨੌਜਵਾਨ ਦਾ ਕਤਲ; ਜ਼ਮੀਨੀ ਵਿਵਾਦ ਦੇ ਚਲਦਿਆਂ ਗੁਆਢੀਆਂ ਨੇ ਉਤਾਰਿਆ ਮੌਤ ਦੇ ਘਾਟ By admin - August 5, 2025 0 3 Facebook Twitter Pinterest WhatsApp ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ ਚ ਅੱਜ ਦੇਰ ਸ਼ਾਮ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਆਪਣੇ ਪਰਿਵਾਰ ਨਾਲ ਜਾ ਰਹੇ 27 ਸਾਲ ਨੌਜਵਾਨ ਨੂੰ ਉਸਦੇ ਪਿੰਡ ਦੇ ਰਹਿਣ ਵਾਲੇ ਕੁਝ ਲੋਕਾਂ ਵਲੋਂ ਰਾਹ ’ਚ ਰੋਕ ਤੇਜ਼ਧਾਰ ਹਤਿਆਰਾ ਨਾਲ ਵਾਰ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਬਲਜਿੰਦਰ ਸਿੰਘ ਨਾਮ ਦੇ ਇਸ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਰਾਹ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਪਰਿਵਾਰ ਦਾ ਕਹਿਣਾ ਐ ਕਿ ਉਨ੍ਹਾਂ ਦਾ ਗੁਆਢੀਆਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਰਸਤੇ ਵਿਚ ਘੇਰ ਕੇ ਹਮਲਾ ਕੀਤਾ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸੇ ਦੌਰਾਨ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਐ, ਜਿਸ ਵਿਚ ਦੋਵਾਂ ਧਿਰਾਂ ਆਪਸ ਵਿਚ ਝਗੜੀਆਂ ਤੇ ਫਿਰ ਗੁੱਥਮ-ਗੁੱਥਾ ਹੁੰਦੀਆਂ ਦਿਖਾਈ ਦੇ ਰਹੀਆਂ ਨੇ। ਮ੍ਰਿਤਕ ਦੀ ਪਤਨੀ ਮੁਤਾਬਿਕ ਉਹ ਅਤੇ ਉਸ ਦਾ ਪਤੀ ਅਤੇ ਸੱਸ ਅੱਜ ਆਪਣੇ ਘਰ ਜਾ ਰਹੇ ਸਨ ਕਿ ਰਸਤੇ ਵਿਚ ਉਨ੍ਹਾਂ ਦੇ ਗੁਆਢੀਆਂ ਨਾਲ ਮੇਲ ਹੋ ਗਿਆ, ਜਿਨ੍ਹਾਂ ਨੇ ਪਹਿਲਾਂ ਝਗੜਾ ਕੀਤਾ ਅਤੇ ਫਿਰ ਇਕੱਠੇ ਹੋ ਉਸਦੇ ਪਤੀ ਤੇ ਅਤੇ ਉਹਨਾਂ ਤੇ ਹਮਲਾ ਕਰ ਦਿੱਤਾ ਗਿਆ ਜਿਸ ਹਮਲੇ ਚ ਉਸਦੇ ਪਤੀ ਦੀ ਮੌਤ ਹੋ ਗਈ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਐ। ਪਰਿਵਾਰ ਨੇ ਕਾਰਵਾਈ ਹੋਣ ਤਕ ਪੋਸਟ ਮਾਰਟਮ ਨਾ ਕਰਵਾਉਣ ਦੀ ਗੱਲ ਕਹੀ ਐ। ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ।