ਫਿਰੋਜ਼ਪੁਰ ’ਚ ਮੋਟਰ ਸਾਈਕਲ-ਸਕਾਰਪੀਓ ਟੱਕਰ ’ਚ ਨੌਜਵਾਨ ਦੀ ਮੌਤ; ਪਿਤਾ ਦੀ ਮੌਤ ਬਾਅਦ ਨਾਨਾ-ਨਾਨੀ ਕੋਲ ਰਹਿ ਰਿਹਾ ਸੀ ਨੌਜਵਾਨ

0
2

ਫਿਰੋਜ਼ਪੁਰ ਮੱਲਾਵਾਲਾ ਰੋਡ ਤੇ ਇੱਕ ਮੋਟਰਸਾਈਕਲ ਅਤੇ ਸਕਾਰਪੀਓ ਦਾ ਭਿਆਨਕ ਐਕਸੀਡੈਂਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਇੱਕ ਭੈਣ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਨਾਮ ਦੇ ਇਹ ਨੌਜਵਾਨ ਆਪਣੀ ਮਾਂ ਸਮੇਤ ਮੋਟਰ ਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਸਕਾਰਪੀਓ ਗੱਡੀ ਨੇ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਵਰਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸ ਮਾਂ ਪਰਵਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ।  ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਵਰਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਉਮਰ ਕਰੀਬ 19 ਸਾਲ ਵਾਸੀ ਪਿੰਡ ਸੋਥਾ ਜਿਲ੍ਹਾ ਮੁਕਤਸਰ ਸਾਹਿਬ ਦੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਆਪਣੇ ਨਾਨਾ ਨਾਨੀ ਕੋਲ ਇੱਥੇ ਰਹਿ ਰਿਹਾ ਸੀ। ਵਰਿੰਦਰ ਸਿੰਘ ਅਤੇ ਉਸ ਦੀ ਮਾਤਾ ਪਰਵਿੰਦਰ ਕੌਰ ਅੱਜ ਸਵੇਰੇ 5 ਵਜੇ ਦੇ ਕਰੀਬ ਘਰੋਂ ਕਿਸੇ ਰਿਸ਼ਤੇਦਾਰੀ ਵਿੱਚ ਮਰਗ ਹੋਣ ਤੇ ਉਸ ਜਗ੍ਹਾ ਜ਼ੀਰਾ ਵੱਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਮੱਲਾਵਾਲਾ ਤੋਂ ਦੋ ਕਿਲੋਮੀਟਰ ਬਾਹਰ ਪੈਂਦੀਆਂ ਨਹਿਰਾਂ ਤੇ ਕਲੋਨੀ ਦੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਜੀਰਾ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਵਰਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਮਾਤਾ ਪਰਵਿੰਦਰ ਕੌਰ ਗੰਭੀਰ ਰੂਪ ਵਿੱਚ ਜਖਮੀ ਹੋ ਗਈ ਹੈ।
ਜ਼ਖਮੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਸਥਾਨ ਦਾ ਪਤਾ ਲੱਗਦੇ ਹੀ ਪੁਲਿਸ ਥਾਣਾ ਮੱਲਾਵਾਲਾ ਦੇ ਥਾਣਾ ਮੁਖੀ ਹਰਿੰਦਰ ਸਿੰਘ ਚਮੇਲੀ ਸਮੇਤ ਪੁਲਿਸ ਪਾਰਟੀ ਨਾਲ  ਘਟਨਾ ਸਥਾਨ ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਮੱਲਾਵਾਲਾ ਦੇ ਥਾਣਾ ਮੁਖੀ ਹਰਿੰਦਰ ਸਿੰਘ ਚਮੇਲੀ ਨੇ ਦੱਸਿਆ ਕਿ ਉਕਤ ਸਕਾਰਪੀਓ ਚਾਲਕ ਤੇ ਮੁਕਦਮਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

LEAVE A REPLY

Please enter your comment!
Please enter your name here