ਪੰਜਾਬ ਲੁਧਿਆਣਾ ਦੇ ਬਿਲਡਰਾਂ ਦੇ ਹੱਕ ’ਚ ਨਿਤਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ; ਸਰਕਾਰ ’ਤੇ ਲਾਏ ਬਿਲਡਰਾਂ ਤੋਂ ਜ਼ਮੀਨਾਂ ਲੈਣ ਲਈ ਦਬਾਅ ਬਣਾਉਣ ਦੇ ਇਲਜ਼ਾਮ; ਕਿਹਾ, ਜ਼ਮੀਨਾਂ ਹਥਿਆਉਣ ਲਈ ਪੁਲਿਸ ਦੇ ਵਿਜੀਲੈਂਸ ਦਾ ਡਰਾਵਾਂ ਦੇ ਰਹੀ ਸਰਕਾਰ By admin - August 6, 2025 0 3 Facebook Twitter Pinterest WhatsApp ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਲੈਂਡ ਪੁਲਿੰਗ ਮਾਮਲੇ ਨੂੰ ਲੈ ਕੇ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਸਰਕਾਰ ਲੈਂਡ ਪੂਲਿੰਗ ਤਹਿਤ ਪੰਜਾਬ ਦੇ ਕਿਸਾਨਾਂ ਤੋਂ ਜ਼ਮੀਨਾਂ ਲੈਣ ਵਿਚ ਅਸਫਲ ਰਹਿਣ ਤੋਂ ਬਾਅਦ ਹੁਣ ਬਿਡਲਰਾਂ ਤੋਂ ਧੱਕੇ ਨਾਲ ਜ਼ਮੀਨਾਂ ਲੈਣ ਦੀ ਕੋਸ਼ਿਸ਼ ਕਰ ਰਹੀ ਐ। ਲੁਧਿਆਣਾ ਦੇ ਬਿਲਡਰਾਂ ਨੂੰ ਪੁਲਿਸ ਰਾਹੀਂ ਪ੍ਰੇਸ਼ਾਨ ਕਰਨ ਦੇ ਇਲਜਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੁਲਿਸ ਤੇ ਵਿਜੀਲੈਂਸ ਰਾਹੀਂ ਲੁਧਿਆਣਾ ਸ਼ਹਿਰ ਬਿਲਡਰਾਂ ਤੇ ਆਪਣੀਆਂ ਜ਼ਮੀਨਾਂ ਸਰਕਾਰ ਨੂੰ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਵਾਲਿਆਂ ਦੇ ਕਹਿਣ ਤੇ ਪਹਿਲਾਂ ਕਿਸਾਨਾਂ ਨੂੰ ਨਿਸ਼ਾਨਾਂ ਬਣਾਉਣ ਦੇ ਰਾਹ ਪਈ ਸੀ ਅਤੇ ਹੁਣ ਇਸ ਨੇ ਬਿਲਡਰਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਐ, ਜਿਸ ਤੋਂ ਸਰਕਾਰ ਨੂੰ ਬਾਜ਼ ਆਉਣਾ ਚਾਹੀਦਾ ਐ।