ਅੰਮ੍ਰਿਤਸਰ ਦੇ ਰਾਜਾਂਸੰਸੀ ਰੋਡ ਤੇ ਵਾਪਰਿਆ ਭਿਆਨਕ ਹਾਦਸਾ; ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਔਰਤ ਦੀ ਮੌਤ

0
27

ਅਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੇ ਬਾਹਰ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਗੁਜਰ ਰਹੀ ਤੇਜ਼ ਰਫਤਾਰ ਡਿਵਾਈਡਰ ਨਾਲ ਟਕਰਾ ਗਈ। ਇਸ ਇਸ ਹਾਦਸੇ ਵਿਚ ਕਾਰ ਚਲਾ ਰਹੀ ਔਰਤ ਦੀ ਮੌਤ ਹੋ ਗਈ ਜਦਕਿ ਨਾਲ ਬੈਠੇ ਕਈ ਜਣੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਐ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਕਈ ਪਲਟੀਆਂ ਖਾਦਿਆਂ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।  ਭਾਵੇਂ ਕਿ ਗੱਡੀ ਦੇ ਏਅਰ ਬੈਗ ਵੀ ਖੁੱਲੇ ਹੋਏ ਸਨ ਪਰ ਮਹਿਲਾ ਦੀ ਜਾਨ ਨਹੀਂ ਬਚ ਸਕੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਰਾਜਾਸਾਂਸੀ ਹਵਾਈ ਅੱਡੇ ਵਾਲੀ ਸਾਈਡ ਤੋਂ ਇਕ ਕਾਰ ਅੰਮ੍ਰਿਤਸਰ ਵੱਲ ਨੂੰ ਜਾ ਰਹੀ ਸੀ, ਜੋ ਕਿ ਬਹੁਤ ਹੀ ਜ਼ਿਆਦਾ ਤੇਜ਼ ਰਫ਼ਤਾਰ ਵਿਚ ਸੀ।
ਉਨ੍ਹਾਂ ਦੱਸਿਆ ਕਿ ਅਚਾਨਕ ਹੀ ਕਾਰ ਚਾਲਕ ਮਹਿਲਾ ਦਾ ਸੰਤੁਲਨ ਵਿਗੜ ਗਿਆ ਤੇ ਇਕਦਮ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਜਿਥੇ ਕਾਰ ਪੂਰੀ ਤਰ੍ਹਾਂ ਡੈਮੇਜ ਹੋ ਗਈ, ਉੱਥੇ ਹੀ ਕਾਰ ਚਲਾ ਰਹੀ ਮਹਿਲਾ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਵਿਚ ਮਹਿਲਾ ਤੋਂ ਇਲਾਵਾ ਕੁਝ ਹੋਰ ਵਿਅਕਤੀ ਵੀ ਸਵਾਰ ਸਨ, ਜੋ ਜ਼ਖਮੀ ਹੋ ਗਏ ਸਨ ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।

LEAVE A REPLY

Please enter your comment!
Please enter your name here