ਪੰਜਾਬ ਬਟਾਲਾ ਪੁਲਿਸ ਨੇ ਸੁਲਝਾਇਆ ਦੁਕਾਨ ’ਤੇ ਫਾਇਰਿੰਗ ਮਾਮਲਾ; ਦੋ ਜਣਿਆਂ ਨੂੰ ਟਰੇਸ ਕਰ ਕੇ ਕੀਤਾ ਗ੍ਰਿਫਤਾਰ; ਵਿਦੇਸ਼ ਰਹਿੰਦੇ ਗੈਂਗਸਟਰ ਦੇ ਕਹਿਣ ’ਤੇ ਅੰਜ਼ਾਮ ਦਿੱਤੀ ਸੀ ਵਾਰਦਾਤ By admin - August 9, 2025 0 9 Facebook Twitter Pinterest WhatsApp ਬਟਾਲਾ ਪੁਲਿਸ ਨੇ ਬੀਤੇ ਦਿਨ ਭਤਿਹਗੜ੍ਹ ਚੂੜੀਆਂ ਵਿਖੇ ਸਥਿਤ ਇਕ ਦੁਕਾਨ ਤੇ ਹੋਈ ਫਾਇਰਿੰਗ ਮਾਮਲੇ ਨੂੰ ਸੁਲਝਾਉਣ ਦਾ ਵਾਅਦਾ ਕੀਤਾ ਐ। ਪੁਲਿਸ ਨੇ ਇਸ ਮਾਮਲੇ ਵਿਚ ਦੋ ਜਣਿਆਂ ਨੂੰ ਟਰੇਸ ਕਰ ਕੇ ਗ੍ਰਿਫਤਾਰ ਕੀਤਾ ਐ। ਪੁਲਿਸ ਦੇ ਦੱਸਣ ਮੁਤਾਬਕ ਫਤਿਹਗੜ ਚੂੜੀਆ ਵਿਚ ਦਸਤਰ ਏ ਦਸਤਾਰ ਨਾਮ ਦੀ ਦੁਕਾਨ ਚਲਾਉਂਦੇ ਪਰਮਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਕੋਟਲੀ ਸੂਰਤ ਮੱਲੀ ਨੂੰ ਵਿਦੇਸ਼ ਦੇ ਨੰਬਰ ਤੇ ਧਮਕੀ ਆਈ, ਜਿਸ ਵਿਚ 50 ਲੱਖ ਦੀ ਫਿਰੌਤੀ ਮੰਗੀ ਗਈ ਸੀ। ਇਸ ਤੋਂ ਬਾਅਦ 31 ਜੁਲਾਈ ਨੂੰ ਦੋ ਅਣਪਛਾਤੇ ਵਿਅਕਤੀ ਉਸ ਦੀ ਦੁਕਾਨ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਆਰੰਭੀ। ਜਾਂਚ ਦੌਰਾਨ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਦੁਕਾਨ ਤੇ ਗੋਲੀਆ ਚਲਾਉਣ ਵਾਲੇ ਰਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰੋਡੇ ਸਾਹ ਕਾਲੋਨੀ ਅੰਮ੍ਰਿਤਸਰ ਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਦਵਿੰਦਰਪਾਲ ਸਿੰਘ ਵਾਸੀ ਘੰਣੁਪੁਰ ਅੰਮ੍ਰਿਤਸਰ ਨੂੰ ਟਰੇਸ ਕਰ ਕੇ ਗ੍ਰਿਫਤਾਰ ਕੀਤਾ। ਪੁਲਿਸ ਦੇ ਦੱਸਣ ਮੁਤਾਬਕ ਦੋਸ਼ੀ ਹਰਪ੍ਰੀਤ ਸਿੰਘ ਨੇ ਪੇਸ਼ੀ ਦੌਰਾਨ ਪੁਲਿਸ ਮੁਲਾਜਮ ਤੋਂ ਪਿਸਟਲ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਹ ਪੁਲਿਸ ਦੀ ਜਵਾਬੀ ਕਾਰਵਾਈ ਦੌਰਨ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੁਲਿਸ ਦੇ ਦੱਸਣ ਮੁਲਜਮਾਂ ਦੇ ਅਮਰੀਕਾ ਰਹਿੰਦੇ ਗੈਂਗਸਟਰ ਨਾਲ ਸਬੰਧ ਸਨ, ਜਿਸ ਦੇ ਕਹਿਣ ਤੇ ਉਨ੍ਹਾਂ ਨੇ ਘਟਨਾ ਨੂੰ ਅੰਜਾਮ ਦਿੱਤਾ।