ਪੰਜਾਬ ਫਿਰੋਜ਼ਪੁਰ ’ਚ ਰੱਖੜੀ ਦੌਰਾਨ ਉਠਿਆ ਧੀ ਦੇ ਸਿਰ ਤੋਂ ਬਾਪ ਦਾ ਸਾਇਆ; ਕਾਰ-ਮੋਟਰ ਸਾਈਕਲ ਦੀ ਟੱਕਰ ਦੌਰਾਨ ਹੋਇਆ ਸੀ ਜ਼ਖਮੀ; ਹਸਪਤਾਲ ਇਲਾਜ਼ ਦੌਰਾਨ ਤੋੜਿਆ ਦਮ By admin - August 10, 2025 0 3 Facebook Twitter Pinterest WhatsApp ਫਿਰੋਜ਼ਪੁਰ ਦੇ ਪਿੰਡ ਅਟਾਰੀ ਨੇੜੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇਕ ਆਈ-20 ਕਾਰ ਤੇ ਮੋਟਰ ਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ 37 ਸਾਲਾ ਮਲਕੀਤ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ। ਰੱਖੜੀ ਵਾਲੇ ਵਾਪਰੀ ਇਸ ਘਟਨਾ ਕਾਰਨ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਐ। ਮ੍ਰਿਤਕ ਆਪਣੇ ਪਿੱਛੇ ਇਕ ਧੀ ਪਤਨੀ ਤੇ ਬਜ਼ੁਰਗ ਮਾਪੇ ਛੱਡ ਗਿਆ ਐ। ਪਰਿਵਾਰ ਦੇ ਦੱਸਣ ਮੁਤਾਬਕ ਮਲਕੀਤ ਸਿੰਘ ਆਪਣੇ ਸਾਥੀ ਸਮੇਤ ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ ਕਿ ਰਸਤੇ ਵਿਚ ਇਕ ਕਾਰ ਨੇ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਦੋਵੇਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਾਰ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਤੇ ਜਲਦ ਉਸਨੂੰ ਗਿਰਫਤਾਰ ਕਰਨ ਦਾ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਹੈ।