ਨਾਭਾ ਜੇਲ੍ਹ ਪਹੁੰਚੀ ਸਾਂਸਦ ਹਰਸਿਮਰਤ ਬਾਦਲ; ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਦੇ ਬੰਨੀ ਰੱਖੜੀ

0
5

 

ਬਠਿੰਡਾ ਤੇ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ ਅਤੇ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਰੱਖੜੀ ਬੰਨ੍ਹੀ।  ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰੱਖੜੀ ਵਾਲੇ ਦਿਨ ਵੀ ਮੈਨੂੰ ਮਿਲਣ ਨਹੀਂ ਦੇ ਰਹੀ ਜੋ ਕੋਈ ਬਹੁਤ ਹੀ ਮਾੜੀ ਗੱਲ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰ ਕੇ ਘਟੀਆ ਹਰਕਤਾਂ ਕਰ ਰਹੀ ਐ। ਉਨ੍ਹਾਂ ਕਿਹਾ ਕਿ ਮੈਂ ਜੇਲ ਦੇ ਬਾਹਰ ਕਾਫੀ ਸਮਾਂ ਰੁਕੀ ਰਹੀ, ਜਿਸ ਤੋਂ ਬਾਅਦ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਐ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਮੁੱਖ ਮੰਤਰੀ ਦੇ ਇਸ਼ਾਰੇ ਤੇ ਹੋ ਰਿਹਾ ਐ।
ਉਹਨਾਂ ਕਿਹਾ ਕਿ ਬਿਕਰਮ ਮਜੀਠੀਆ ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਬਿਲਕੁਲ ਝੂਠਾ ਐ। ਉਨ੍ਹਾਂ ਕਿਹਾ ਕਿ ਸਰਕਾਰ ਦੋਹਰੇ ਮਾਪਦੰਡ ਅਪਨਾ ਰਹੀ ਐ। ਉਨ੍ਹਾਂ ਕਿਹਾ ਕਿ  ਇਕ ਪਾਸੇ ਸਰਕਾਰ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਐ ਦੂਜੇ ਪਾਸੇ ਨਸ਼ੇ ਸਮੇਤ ਫੜੇ ਆਪਣੇ ਐਮਐਲਏ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

LEAVE A REPLY

Please enter your comment!
Please enter your name here