ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਗੱਲਬਾਤ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਪਿੰਡ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਇਸੇ ਦੌਰਾਨ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਨੂੰ ਚੱਲ ਰਹੇ ਵਿਕਾਸ ਕੰਮਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿੰਡ ਵਿਚ ਆ ਕੇ ਪੁਰਾਣੇ ਸੰਗੀ-ਸਾਥੀਆਂ ਨੂੰ ਮਿਲ ਕੇ ਬਹੁਤ ਚੰਗਾ ਲੱਗਾ ਐ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਕੀ ਪਿੰਡਾਂ ਵਾਂਗ ਪਿੰਡ ਸਤੌਜ ਵਿਖੇ ਵੀ ਕਈ ਵਿਕਾਸ ਕੰਮ ਚੱਲ ਰਹੇ ਨੇ ਅਤੇ ਬਹੁਤ ਸਾਰੇ ਕੰਮ ਨੇਪਰੇ ਚੜ੍ਹ ਚੁੱਕੇ ਨੇ ਅਤੇ ਬਹੁਤ ਸਾਰੇ ਕੰਮ ਚੱਲ ਰਹੇ ਸਨ।
ਉਨ੍ਹਾਂ ਕਿਹਾ ਕਿ ਬਚਪਨ ਦੇ ਸਾਥੀਆਂ ਤੋਂ ਕੋਈ ਕਦੇ ਵੀ ਵੱਡਾ ਨਹੀਂ ਹੋ ਸਕਦਾ ਅਤੇ ਅੱਜ ਵੀ ਉਹ ਆਪਣੇ ਸੰਗੀ ਸਾਥੀਆਂ ਨਾਲ ਫੋਨ ਦੇ ਗੱਲਬਾਤ ਕਰਦੇ ਰਹਿੰਦੇ ਨੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨਾਲ ਬਾਦਰ ਕਿੱਲਾ ਖੇਡਿਆ ਹੋਵੇ, ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।