ਬਠਿੰਡਾ ’ਚ ਭਾਜਪਾ ਆਗੂ ਦਿਆਲ ਸਿੰਘ ਸੋਢੀ ਦਾ ਵੱਡਾ ਬਿਆਨ; ਪੰਜਾਬ ਅੰਦਰ ਆਪਣੇ ਬਲਬੂਤੇ ’ਤੇ ਚੋਣਾਂ ਲੜਨ ਦਾ ਐਲਾਨ; ਕਿਹਾ, ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਭਾਜਪਾ

0
3

ਬਠਿੰਡਾ ਦੇ ਹਲਕਾ ਮੌੜ ਮੰਡੀ ਵਿਖੇ ਭਾਜਪਾ ਆਗੂਆਂ ਦੀ ਵਿਸੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਤੋਂ ਇਲਾਵਾ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਵੀ ਮੌਜੂਦ ਰਹੇ। ਮੀਟਿੰਗ ਵਿਚ ਪਾਰਟੀ ਨੂੰ ਮਜਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਮੀਡੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਕਿਹਾ ਕਿ ਭਾਜਪਾ ਹੁਣ ਅਕਾਲੀ ਦਲ ਨਾਲ ਕੋਈ ਵੀ ਸਮਝੌਤਾ ਜਾਂ ਗਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਅੰਦਰ ਕਿਸੇ ਦੇ ਸਹਾਰੇ ਦੀ ਲੋੜ ਨਹੀਂ ਐ ਅਤੇ ਉਹ 2027 ਦੀਆਂ ਚੋਣਾਂ ਆਪਣੇ ਬਲਬੂਤੇ ਤੇ ਲੜ ਕੇ ਸਰਕਾਰ ਬਣਾਏਗੀ।

LEAVE A REPLY

Please enter your comment!
Please enter your name here