ਅਜਨਾਲਾ ’ਚ ਪੀੜਤ ਪਰਿਵਾਰ ਨੂੰ ਮਿਲੇ ਸਾਬਕਾ ਮੰਤਰੀ ਧਾਲੀਵਾਲ; ਮੈਡੀਕਲ ਸਟੋਰ ਮਾਲਕ ਦੇ ਕਤਲ ਨੂੰ ਦੱਸਿਆ ਅਤੀ ਘਿਨਾਉਣਾ ਅਪਰਾਧ; ਦੋਸ਼ੀਆਂ ਖਿਲਾਫ ਛੇਤੀ ਕਾਰਵਾਈ ਤੇ ਪਰਿਵਾਰ ਦੀ ਹਰ ਪੱਖੋਂ ਮਦਦ ਦਾ ਭਰੋਸਾ

0
3

ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਅਜਨਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ ਦਿਨ ਅਣਪਛਾਤਿਆਂ ਦੀਆਂ ਗੋਲੀਆਂ ਦਾ ਨਿਸ਼ਾਨਾ ਬਣੇ ਮੈਡੀਕਲ ਸਟੋਰ ਦੇ ਮਾਲਕ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਹੁਤ ਹੀ ਦੁੱਖਦਾਈ ਘਟਨਾ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਐ। ਉਨ੍ਹਾਂ ਕਿਹਾ ਕਿ ਪੁਲਿਸ ਕਾਤਲਾਂ ਤਕ ਪਹੁੰਚਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਐ ਅਤੇ ਦੋਸ਼ੀ ਛੇਤੀ ਹੀ ਗ੍ਰਿਫਤਾਰ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਦੱਸਣਯੋਗ ਐ ਕਿ ਅਜਨਾਲਾ ਸ਼ਹਿਰ ਅੰਦਰ ਇਕ ਮੈਡੀਕਲ ਸਟੋਰ ਮਾਲਕ ਦਾ 2 ਨਕਾਬਪੋਸ਼ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਜਿਸ ਦੇ ਪਰਿਵਾਰ ਨੂੰ ਅੱਜ ਸਾਬਕਾ ਕੈਬਨਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮਿਲਣ ਪਹੁੰਚੇ, ਜਿੱਥੇ ਆਉਦਾ ਪੀੜਿਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਜਲਦ ਹੀ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੌਕੇ ਮ੍ਰਿਤਕ ਦੇ ਭਰਾ ਤਰਨਜੀਤ ਸਿੰਘ ਨੇ ਕਿਹਾ ਕਿ ਮੰਤਰੀ ਕੁਲਦੀਪ ਧਾਲੀਵਾਲ ਨੇ ਉਹਨਾਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਜਲਦ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵੇਗੀ ਅਤੇ ਉਹਨਾਂ ਨੂੰ ਉਮੀਦ ਹੈ ਕਿ ਜਲਦ ਤੋਂ ਜਲਦ ਉਹਨਾਂ ਨੂੰ ਇਨਸਾਫ ਮਿਲੇਗਾ।

LEAVE A REPLY

Please enter your comment!
Please enter your name here