ਪੰਜਾਬ ਅੰਮ੍ਰਿਤਸਰ ’ਚ ਕਿਸਾਨਾਂ ਦੀ ਲੈਂਡ ਪੁਲਿੰਗ ਖਿਲਾਫ ਮੋਟਰਸਾਈਕਲ ਰੈਲੀ; ਸਰਵਨ ਸਿੰਘ ਪੰਧੇਰ ਸਮੇਤ ਸੜਕਾਂ ’ਤੇ ਉੱਤਰੇ ਵੱਡੀ ਗਿਣਤੀ ਕਿਸਾਨ By admin - August 11, 2025 0 2 Facebook Twitter Pinterest WhatsApp ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਐ, ਜਿਸ ਦੇ ਤਹਿਤ ਅੱਜ ਸੂਬੇ ਦੇ 15 ਜ਼ਿਲ੍ਹਿਆਂ ਅੰਦਰ ਮੋਟਰ ਸਾਈਕਲ ਰੈਲੀਆਂ ਕੱਢ ਕੇ ਸਰਕਾਰ ਖਿਲਾਫ ਗੁੱਸਾ ਕੱਢਿਆ ਜਾ ਰਿਹਾ ਐ। ਇਸੇ ਤਹਿਤ ਅੱਜ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਵੀ ਕਿਸਾਨ ਸੰਘਰਸ਼ ਮਜਦੂਰ ਕਮੇਟੀ ਦੇ ਝੰਡੇ ਹੇਠਾਂ ਇਕੱਤਰ ਹੋਏ ਵੱਡੀ ਗਿਣਤੀ ਕਿਸਾਨਾਂ ਨੇ ਵਿਸ਼ਾਲ ਮੋਟਰ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਜੰਡਿਆਲਾ ਗੁਰੂ ਤੋਂ ਸ਼ੁਰੂ ਹੋ ਕੇ ਕੇ ਅੰਮ੍ਰਿਤਸਰ ਗੋਲਡਨ ਗੇਟ, ਸ਼ਾਮ ਸਿੰਘ ਅਟਾਰੀ, ਇੰਡੀਆ ਗੇਟਸ ਅਤੇ ਰਾਮ ਤੀਰਥ ਰੋਡ ਅਟਾਰੀ ਤੋਂ ਹੁੰਦੀ ਹੋਈ ਪਿੰਡਾਂ ਵਿੱਚੋਂ ਗੁਜ਼ਰਦੀ ਹੋਈ ਸਮਾਪਤ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਤੇ ਗੁਰਬਚਨ ਸਿੰਘ ਚੱਬਾ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਬਰਦਸਤੀ ਜ਼ਮੀਨਾਂ ਹੜਪਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਕਰਕੇ ਅਸੀਂ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਇਹ ਮੋਟਰਸਾਈਕਲ ਰੈਲੀ ਕੱਢ ਰਹੇ ਹਾਂ। ਉਨ੍ਹਾਂ ਕਿਹਾ ਕਿ 20 ਅਗਸਤ ਨੂੰ ਜਲੰਧਰ ਦੇ ਕੁੱਕੜ ਪਿੰਡ ਦੀ ਦਾਣਾ ਮੰਡੀ ਵਿੱਚ ਵੀ ਇੱਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ, ਜੋ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਫਿਰ ਵੀ ਨਾ ਮੰਨੀ ਤਾਂ ਸਰਕਾਰ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ ਅਤੇ ਉਹਨਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਲੈਂਡ ਪੁਲਿੰਗ ਸਕੀਮ ਅਧੀਨ ਜ਼ਮੀਨ ਨਾ ਦੇਣ ਤੇ ਹੋਰ ਮੁਦਿਆਂ ਨੂੰ ਲੈਕੇ ਅੱਜ 11 ਅਗਸਤ ਨੂੰ ਪੰਜਾਬ ਭਰ ਦੇ 15 ਜ਼ਿਲਿਆਂ ਵਿੱਚ ਇੱਕ ਵਿਸ਼ਾਲ ਮੋਟਰਸਾਇਕਲ ਕੱਢੀ ਗਈ ਉਨ੍ਹਾ ਕਿਹਾ ਕਿ 20 ਅਗਸਤ ਦੀ ਮਹਾਂ ਰੈਲੀ ਵਿਚ ਲੱਖਾਂ ਲੋਕ ਹੋਣਗੇ ਸ਼ਾਮਲ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਨ ਸਿੰਘ ਪੰਧੇਰ ਅਤੇ ਗੁਰਬੱਚਨ ਸਿੰਘ ਚੱਬਾ ਨੇ ਦੱਸਿਆ ਕਿ ਪੰਜਾਬ ਵਿੱਚ ਧੱਕੇ ਨਾਲ ਬਣੇ ਸੁਪਰ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਕਾਰਪੋਰੇਟ ਜਗਤ ਤੇ ਕੇਂਦਰ ਸਰਕਾਰ ਦੀਆਂ ਡਿਡੋਤਾਂ ਕਰਦਿਆਂ ਲੈਂਡ ਪੁਲਿੰਗ ਸਕੀਮ ਅਧੀਨ ਪੰਜਾਬ ਦੇ ਕਿਸਾਨਾਂ ਦੀ 65533 ਏਕੜ ਉਪਜਾਊ ਜ਼ਮੀਨ ਬੇਲੋੜੇ ਤੇ ਬੇਢੰਗੇ ਸ਼ਹਿਰੀ ਕਰਨ ਕਰਨ ਲਈ ਐਕਵਾਇਰ ਕੀਤੀ ਹੈ ਤੇ ਅਜੇ 1 ਲੱਖ ਏਕੜ ਹੋਰ ਵੱਡੇ ਉਦਯੋਗ ਲਾਉਣ ਲਈ ਉਦਯੋਗਿਕ ਪਾਰਕ ਦੇ ਨਾਮ ਹੇਠ ਕਿਸਾਨਾਂ ਤੋਂ ਖੋਹਣ ਦੀ ਤਿਆਰੀ ਹੈ। ਦਿੱਲੀ ਤੋਂ ਆਏ ਧਾੜਵੀਆਂ ਦੇ ਇਸ ਧੱਕੇ ਨੂੰ ਰੋਕਣ ਲਈ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ 15 ਜ਼ਿਲਿਆਂ ਵਿੱਚ ਹਜ਼ਾਰਾਂ ਕਿਸਾਨਾਂ, ਮਜਦੂਰਾਂ, ਬੀਬੀਆਂ ਵੱਲੋਂ ਪੂਰੇ ਰੋਹ ਨਾਲ ਮਾਰਚ ਵਿੱਚ ਹਿੱਸਾ ਲੈ ਕੇ 1 ਇੰਚ ਵੀ ਜ਼ਮੀਨ ਨਾ ਦੇਣ ਦੇ ਐਲਾਨ ਕੀਤਾ ਏ। ਕਿਸਾਨ ਆਗੂ ਨੇ ਅੱਗੇ ਦੱਸਿਆ ਕਿ ਇਸੇ ਮਸਲੇ ਨੂੰ ਲੈਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਜ਼ਿਲ੍ਹਾ ਜਲੰਧਰ ਦੇ ਪਿੰਡ ਕੁੱਕੜ ਦੀ ਦਾਣਾ ਮੰਡੀ ਵਿੱਚ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਸ਼ਾਮਲ ਹੋਕੇ 1 ਲੱਖ ਤੋਂ ਵੱਧ ਕਿਸਾਨ, ਮਜ਼ਦੂਰ, ਬੀਬੀਆਂ, ਨੋਜਵਾਨ, ਬੱਚੇ ਇਸ ਲੋਕ ਵਿਰੋਧੀ ਰਾਜ ਪ੍ਰਬੰਧ ਤੇ ਕਾਰਪੋਰੇਟ ਜਗਤ ਦੀਆਂ ਜੜ੍ਹਾਂ ਵਿੱਚ ਤੇਲ ਦੇਣਗੇ। ਕਿਸਾਨ ਆਗੂ ਨੇ ਅੱਗੇ ਦੱਸਿਆ ਕਿ ਪਿੰਡਾਂ ਵਿੱਚ ਮੱਤੇ ਪਾਸ ਕਰਕੇ ਆਮ ਆਦਮੀ ਪਾਰਟੀ, ਅਕਾਲੀ ਦਲ, ਕਾਂਗਰਸ, ਭਾਜਪਾ ਦੇ ਕਿਸੇ ਵੀ ਆਗੂ ਨੂੰ ਪਿੰਡਾਂ ਵਿੱਚ ਵੜਨ ਨਾ ਦੇਣ ਦੇ ਫੈਸਲੇ ਕੀਤੇ ਜਾ ਰਹੇ ਹਨ ਤੇ ਇਸ ਸਬੰਧੀ ਪਿੰਡਾਂ ਵਿੱਚ ਬੋਰਡ ਲੱਗ ਰਹੇ ਹਨ। ਕਿਸਾਨ ਆਗੂ ਨੇ ਅੱਗੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਵੱਲੋਂ ਬਿਜਲੀ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਲੜੇ ਜਾ ਰਹੇ ਸੰਘਰਸ਼ ਦੀ ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ ਪੂਰੀ ਪੂਰੀ ਹਮਾਇਤ ਕੀਤੀ ਜਾਂਦੀ ਹੈ ਤੇ ਕਿਸੇ ਵੀ ਕੀਮਤ ਉਤੇ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ।