ਪੰਜਾਬ ਬਠਿੰਡਾ ’ਚ ਬਿਜਲੀ ਕਾਮਿਆਂ ਦਾ ਸਮੂਹਿਕ ਛੁੱਟੀ ਲੈ ਕੇ ਪ੍ਰਦਰਸ਼ਨ; ਸਰਕਾਰ ‘ਤੇ ਮੰਗੀਆਂ ਮੰਨਾਂ ਨਾ ਮੰਨਣ ਦੇ ਲਾਏ ਇਲਜ਼ਾਮ; ਪੁਰਾਣੀ ਪੈਨਸ਼ਨ ਸਮੇਤ ਸਾਰੀਆਂ ਮੰਗਾਂ ਛੇਤੀ ਮੰਨਣ ਦੀ ਮੰਗ By admin - August 11, 2025 0 2 Facebook Twitter Pinterest WhatsApp ਜੁਆਇੰਟ ਫੋਰਮ ਤੇ ਬਿਜਲੀ ਬੋਰਡ ਦੇ ਸਾਝੇ ਫੋਰਮ ਦੇ ਸੱਦੇ ਤੇ ਬਿਜਲੀ ਮੁਲਾਜਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨ ਦੀਆਂ ਸਮੂਹਿਕ ਛੁੱਟੀਆਂ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਐ। ਇਸੇ ਨੂੰ ਲੈ ਕੇ ਅੱਜ ਬਠਿੰਡਾ ਵਿਖੇ ਮੁਲਾਜਮਾਂ ਨੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਐ ਕਿ ਵਾਰ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨਿਜੀਕਰਨ ਦੀਆਂ ਨੀਤੀਆਂ ਤਹਿਤ ਮੁਲਾਜਮਾਂ ਦਾ ਸੋਸ਼ਣ ਕਰ ਰਹੀ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜਮਾਂ ਦੀਆਂ ਮੰਗਾਂ ਛੇਤੀ ਨਾ ਮੰਨੀਆਂ ਤਾਂ 15 ਅਗੱਸਤ ਨੂੰ ਸਰਕਾਰ ਖਿਲਾਫ ਤਕੜਾ ਸੰਘਰਸ਼ ਵਿੱਢਿਆ ਜਾਵੇਗਾ।