ਗੜਸ਼ੰਕਰ ’ਚ ਖੜ੍ਹੀ ਕਾਰ ’ਚੋਂ ਮਿਲੀ ਔਰਤ ਤੇ ਮਰਦ ਦੀ ਲਾਸ਼; ਪੁਲਿਸ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ

0
4

ਗੜਸ਼ੰਕਰ ਦੇ ਪਿੰਡ ਸਤਨੌਰ ਵਿਖੇ  ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਬੀਤੀ ਰਾਤ ਪਿੰਡ ਦੇ ਬਾਹਰਵਾਰ ਖੜ੍ਹੀ ਇਕ ਕਾਲੇ ਰੰਗ ਦੀ ਆਲਟੋ ਕਾਰ ਵਿਚ ਲੋਕਾਂ ਨੇ ਇਕ ਮਰਦ ਅਤੇ ਔਰਤ ਦੀ ਲਾਸ਼ ਪਈ ਵੇਖੀ। ਲੋਕਾਂ ਨੇ ਇਸ ਦੀ ਜਾਣਕਾਰੀ ਤੁਰੰਤ ਪਿੰਡ ਦੇ ਸਰਪੰਚ ਨੂੰ ਦਿੱਤੀ, ਜਿਸ ਨੇ ਅੱਗੇ ਪੁਲਿਸ ਨੂੰ ਸੂਚਿਤ ਕੀਤਾ।
ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮ੍ਰਿਤਕਾਂ ਦੀ ਪਹਿਚਾਨ ਦਲਵੀਰ ਸਿੰਘ ਪੁੱਤਰ ਅਵਤਾਰ ਸਿੰਘ ਅਤੇ ਰਜਨੀ ਪਤਨੀ ਗਿਆਨ ਸਿੰਘ ਵਾਸੀ ਪਿੰਡ ਪਦਰਾਣ ਵਜੋਂ ਹੋਈ ਹੈ। ਦੋਵਾਂ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਨਿਕਲਣ ਕਾਰਨ ਹੋਈ ਮੰਨੀ ਜਾ ਰਹੀ ਐ। ਪੁਲਿਸ ਨੇ ਲਾਸ਼ਾਂ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਸਤਨੌਰ ਦੇ ਸਰਪੰਚ ਦੇ ਪਤੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਪਿੰਡ ਵਾਸੀਆਂ ਵੱਲੋਂ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਦੇ ਸਕੂਲ ਕੋਲ ਇੱਕ ਕਾਲੇ ਰੰਗ ਦੀ ਅਲਟੋ ਕਾਰ ਦੇ ਵਿੱਚ ਔਰਤ ਅਤੇ ਮਰਦ ਦੀਆਂ ਲਾਸ਼ਾਂ ਪਈਆਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ ਉਹਨਾਂ ਨੇ ਥਾਣਾ ਗੜ੍ਹਸ਼ੰਕਰ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਉਪਰੰਤ ਥਾਣਾ ਗੜ੍ਹਸ਼ੰਕਰ ਤੋਂ ਗਗਨਦੀਪ ਸਿੰਘ ਸੇਖੋ ਐਸਐਚਓ ਦੀ ਅਗਵਾਈ ਦੇ ਵਿੱਚ ਪੁਲਿਸ ਪਾਰਟੀ ਟੀਮ ਨੇ ਮੌਕੇ ਤੇ ਪਹੁੰਚ ਕੇ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਗਈ।

LEAVE A REPLY

Please enter your comment!
Please enter your name here